Sri Muktsar Sahib News : ਖੇਤ ਵਾਲੀ ਮੋਟਰ ਤੋਂ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ ,ਘਰ 'ਚ ਇਕਲੌਤਾ ਸੀ ਕਮਾਊ
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਆਪਣੇ ਖੇਤ 'ਚ ਪਾਣੀ ਲਾਉਣ ਗਿਆ ਸੀ
Sri Muktsar Sahib News : ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਗੁੱਡੀ ਸੰਘਰ ਵਿੱਚ ਟਿਊਬਵੈੱਲ ਦੀ ਮੋਟਰ ਤੋਂ ਕਰੰਟ ਲੱਗਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਆਪਣੇ ਖੇਤ 'ਚ ਪਾਣੀ ਲਾਉਣ ਗਿਆ ਸੀ।
ਖੇਤ 'ਚ ਲੱਗਿਆ ਕਰੰਟ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਕੰਦਰ ਸਿੰਘ ਨੰਬਰਦਾਰ ਅਤੇ ਲਖਵੀਰ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ (46) ਪੁੱਤਰ ਨਰ ਸਿੰਘ ਆਪਣੇ ਖੇਤਾਂ ਵਿੱਚ ਝੋਨੇ ਲਈ ਪਾਣੀ ਛੱਡਣ ਗਿਆ ਸੀ। ਓਦੋਂ ਹੀ ਟਿਊਬਵੈੱਲ ਦੀ ਬਿਜਲੀ ਦੀ ਮੋਟਰ ਤੋਂ ਕਰੰਟ ਲੱਗਣ ਕਾਰਨ ਬਲਜੀਤ ਸਿੰਘ ਦੀ ਮੌਤ ਹੋ ਗਈ।
ਪ੍ਰਸ਼ਾਸਨ ਨੂੰ ਮੁਆਵਜ਼ਾ ਦੇਣ ਦੀ ਕੀਤੀ ਅਪੀਲ
ਉਨ੍ਹਾਂ ਦੱਸਿਆ ਕਿ ਬਲਜੀਤ ਸਿੰਘ ਗਰੀਬ ਕਿਸਾਨ ਸੀ ਅਤੇ ਉਸ ਕੋਲ ਸਿਰਫ਼ 2 ਏਕੜ ਜ਼ਮੀਨ ਸੀ। ਜਿਸ ਨਾਲ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ। ਮ੍ਰਿਤਕ ਬਲਜੀਤ ਸਿੰਘ ਆਪਣੇ ਪਿੱਛੇ ਪਤਨੀ ਅਤੇ ਤਿੰਨ ਧੀਆਂ ਛੱਡ ਗਿਆ ਹੈ। ਬਲਜੀਤ ਸਿੰਘ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਵਿਅਕਤੀ ਸੀ। ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਬਲਜੀਤ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ।