Punjab News : ਰਾਜਾ ਵੜਿੰਗ ਨੇ ਸੰਸਦ 'ਚ ਉਠਾਇਆ ਸਿੱਧੂ ਮੂਸੇਵਾਲਾ ਦਾ ਮੁੱਦਾ, ਕਿਹਾ- ਪਰਿਵਾਰ ਨੂੰ ਅਜੇ ਤੱਕ ਨਹੀਂ ਮਿਲਿਆ ਇਨਸਾਫ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਰਿਵਾਰ ਨੂੰ ਅਜੇ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ

Raja Warring

Punjab News : ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਸਭਾ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਸਿੱਧੂ ਮੂਸੇਵਾਲੇ ਦੇ ਕਤਲ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਅੱਜ ਵੀ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ। ਪਰਿਵਾਰ ਨੂੰ ਅਜੇ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਮਰਹੂਮ ਗਾਇਕ ਸਿੱਧੂ ਮੂਸੇਵਾਲੇ ਬਾਰੇ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਹ ਇੱਕ ਮਸ਼ਹੂਰ ਅਤੇ ਜਾਣੇ-ਪਛਾਣੇ ਕਲਾਕਾਰ ਸਨ। ਇੱਥੇ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਹਰ ਜਗ੍ਹਾ ਉਸਦੇ ਗੀਤ ਲੋਕ ਪਸੰਦ ਕਰਦੇ ਸੀ। ਉਸ ਦੇ ਗੀਤਾਂ 'ਤੇ ਦੁਨੀਆਂ ਝੂਮਦੀ ਸੀ ਪਰ ਉਸ ਗਾਇਕ ਨੂੰ ਮਾਰ ਦਿੱਤਾ ਗਿਆ।

ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਕਿਹਾ ਕਿ ਤਿਹਾੜ ਜੇਲ 'ਚ ਬੈਠੇ ਗੈਂਗਸਟਰ ਖੁੱਲ੍ਹੇਆਮ ਕਬੂਲ ਕਰ ਰਹੇ ਹਨ ਕਿ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਨੇ ਹੀ ਮਰਵਾਇਆ ਹੈ। ਫਿਰ ਵੀ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਗੈਂਗਸਟਰਾਂ ਨੂੰ ਜੇਲ੍ਹਾਂ ਵਿੱਚ ਪਾਲਿਆ ਜਾ ਰਿਹਾ ਹੈ।

ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ  

ਰਾਜਾ ਵੜਿੰਗ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਸਮੇਂ ਦੇਸ਼ 'ਚ ਕਾਨੂੰਨ ਵਿਵਸਥਾ ਬਹੁਤ ਖਰਾਬ ਹੋ ਰਹੀ ਹੈ। ਕੇਂਦਰ ਨੇ 10 ਸਾਲਾਂ ਤੋਂ ਪੰਜਾਬ ਲਈ ਕੋਈ ਕੰਮ ਨਹੀਂ ਕੀਤਾ। ਲੁਧਿਆਣਾ ਦੀ ਸਾਈਕਲ ਇੰਡਸਟਰੀ ਦਾ ਬੁਰਾ ਹਾਲ ਹੈ।