ਬਹਿਬਲ ਕਲਾਂ ਗੋਲੀਬਾਰੀ ਦਾ ਵੱਡਾ ਖੁਲਾਸਾ, ਬਾਦਲ ਪਰਵਾਰ ਸ਼ੱਕ ਦੇ ਘੇਰੇ 'ਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਹੋਈ ਗੋਲੀਬਾਰੀ ਨੂੰ ਲੈ ਕੇ ਜਸਟਿਸ ਰਣਜੀਤ ਸਿੰਘ ਦੇ ਪੈਨਲ ਵੱਲੋਂ ਕੀਤੀ ਗਈ ਵਿਸ਼ੇਸ਼ ਜਾਂਚ ਦੌਰਾਨ ਵੱਡੇ ਖੁਲਾਸੇ ਹੋਏ ਹਨ

Badals secured Akal Takht pardon for Dera Sacha Sauda head

ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਹੋਈ ਗੋਲੀਬਾਰੀ ਨੂੰ ਲੈ ਕੇ ਜਸਟਿਸ ਰਣਜੀਤ ਸਿੰਘ ਦੇ ਪੈਨਲ ਵੱਲੋਂ ਕੀਤੀ ਗਈ ਵਿਸ਼ੇਸ਼ ਜਾਂਚ ਦੌਰਾਨ ਵੱਡੇ ਖੁਲਾਸੇ ਹੋਏ ਹਨ| ਇਨ੍ਹਾਂ ਖੁਲਾਸਿਆਂ ਵਿਚ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਨਾਮ ਸਾਹਮਣੇ ਆਇਆ ਹੈ| ਇਸ ਰੀਪੋਰਟ ਮੁਤਾਬਿਕ 14 ਅਕਤੂਬਰ 2015 ਨੂੰ ਡੀ ਜੀ ਪੀ ਸੁਮੇਧ ਸੈਣੀ ਨੇ ਬਹਿਬਲ ਕਲਾਂ ਵਿਖੇ ਗੋਲੀਬਾਰੀ ਤੋਂ ਕੁਝ ਸਮਾਂ ਪਹਿਲਾਂ ਬਾਦਲਾਂ ਨਾਲ ਗੱਲਬਾਤ ਕੀਤੀ ਸੀ| ਗੱਲਬਾਤ ਤੋਂ ਕੁਝ ਘੰਟੇ ਬਾਅਦ ਪੁਲਿਸ ਨੇ ਬਹਿਬਲ ਕਲਾਂ ਵਿਖੇ ਬਾਕੀ ਸਿੱਖ ਪ੍ਰਦਰਸ਼ਨਕਾਰੀਆਂ 'ਤੇ ਗੋਲੀਆਂ ਚਲਾ ਦਿੱਤੀਆਂ ਜਿਸ ਵਿਚ 2 ਸਿੱਖ ਮਾਰੇ ਗਏ|

ਰੀਪੋਰਟ ਮੁਤਾਬਿਕ ਕਮਿਸ਼ਨ ਨੇ ਆਈਜੀ ਪਰਮਜੀਤ ਸਿੰਘ ਉਮਰਾਨੰਗਲ, ਡੀਆਈਜੀ ਅਮਰ ਸਿੰਘ ਚਾਹਲ ਅਤੇ ਐਸਐਸਪੀ ਐਸ ਐਸ ਮਾਨ, ਚਰਨਜੀਤ ਸ਼ਰਮਾ ਅਤੇ ਰਘੁਬੀਰ ਸਿੰਘ ਦੇ ਨਾਲ ਦੋ ਬੰਦੂਕਧਾਰੀਆਂ 'ਤੇ ਕਾਰਵਾਈ ਦੀ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਸਥਾਪਿਤ ਕੀਤੇ ਗਏ ਇਸ ਪੈਨਲ ਨੇ ਫਰੀਦਕੋਟ ਦੇ ਬਰਗਾੜੀ 'ਚ ਹੋਏ ਬੇਅਦਬੀ ਕਾਂਡ ਅਤੇ ਸਿਰਸਾ ਡੇਰਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੀਆਂ ਘਟਨਾਵਾਂ ਦੇ ਆਪਸ ਵਿਚ ਜੁੜੇ ਹੋਣ ਵੱਲ ਇਸ਼ਾਰਾ ਕੀਤਾ ਹੈ|