ਪੰਜਾਬ ਸਕੂਲ ਸਿਖਿਆ ਬੋਰਡ ਦੇ ਨਵੇਂ ਚੇਅਰਮੈਨ ਨੇ ਅਹੁਦਾ ਸੰਭਾਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਕੂਲ ਸਿਖਿਆ ਬੋਰਡ ਦੇ ਚੇਅਰਮੈਨ ਪ੍ਰੋਫ਼ੈਸਰ ਯੋਗਰਾਜ ਨੇ ਕੋਵਿਡ-19 ਦੇ ਚਲਦਿਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ...

File Photo

ਐਸ.ਏ.ਐਸ. ਨਗਰ, 31 ਜੁਲਾਈ (ਕੁਲਦੀਪ ਸਿੰਘ, ਸੁਖਦੀਪ ਸਿੰਘ ਸੋਈ) : ਪੰਜਾਬ ਸਕੂਲ ਸਿਖਿਆ ਬੋਰਡ ਦੇ ਚੇਅਰਮੈਨ ਪ੍ਰੋਫ਼ੈਸਰ ਯੋਗਰਾਜ ਨੇ ਕੋਵਿਡ-19 ਦੇ ਚਲਦਿਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੋਸ਼ਲ ਡਿਸਟੈਂਸਿੰਗ ਦੀ ਪ੍ਰਥਾ ਕਾਇਮ ਰਖਦਿਆਂ ਬਿਲਕੁਲ ਸਾਦੇ ਢੰਗ ਨਾਲ ਅਪਣਾ ਆਹੁਦਾ ਸੰਭਾਲਿਆ।ਇਸ ਮੌਕੇ ਸਿਖਿਆ ਮੰਤਰੀ ਵਿਜੈਇੰਦਰ ਸਿੰਗਲਾ, ਕ੍ਰਿਸ਼ਨ ਕੁਮਾਰ ਸਿਖਿਆ ਸਕੱਤਰ, ਮੁਹੰਮਦ ਤਈਅਬ, ਡੀ.ਜੀ.ਐਸ.ਈ-ਕਮ- ਸਕੱਤਰ ਬੋਰਡ ਤੋਂ ਇਲਾਵਾ ਬੋਰਡ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।

ਪ੍ਰੋਫ਼ੈਸਰ ਯੋਗਰਾਜ ਪੰਜਾਬੀ ਯੂਨਿਵਰਸਟੀ ਪਟਿਆਲਾ ਵਿਚ ਬਤੌਰ ਪ੍ਰੋਫ਼ੈਸਰ ਪੰਜਾਬੀ ਵਿਕਾਸ ਵਿਭਾਗ ਵਿਚ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਡਰਾਮਾ, ਫ਼ਿਕਸ਼ਨ, ਲਿਟਰੇਚਰ ਕਰੀਟੀਸੀਜ਼ਮ, ਖੋਜ ਅਤੇ ਪੱਤਰਕਾਰੀ ਵਿਚ ਮੁਹਾਰਤ ਰਖਦੇ ਹਨ। ਉਹ ਪੰਜਾਬੀ ਭਾਸ਼ਾ ਵਿਚ ਵਿਸ਼ੇਸ਼ ਖੋਜ ਕਰ ਚੁੱਕੇ ਹਨ। ਇਸ ਤੋਂ ਇਲਾਵਾ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ 'ਤੇ ਪੰਜ ਖੋਜ ਪੱਤਰ ਪੇਸ਼ ਕਰਨ ਦੇ ਨਾਲ-ਨਾਲ ਅਨੇਕਾਂ ਵਾਰ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਕਾਨਫ਼ਰੰਸਾਂ ਵੀ ਅਟੈਂਡ ਕਰ ਚੁੱਕੇ ਹਨ। ਮਹਾਂਭਾਰਤ ਵਰਗੇ ਮਹਾਨ ਗ੍ਰੰਥ ਨੂੰ ਪੰਜਾਬੀ ਵਿਚ ਅਨੁਵਾਦ ਕਰਨ ਦਾ ਕਾਰਜ ਵੀ ਕਰ ਚੁੱਕੇ ਹਨ। ਇਨ੍ਹਾਂ ਕਾਰਜਾਂ ਤੋਂ ਇਲਾਵਾ ਅਨੇਕਾਂ ਸੰਸਥਾਵਾਂ ਵਿਚ ਅਹੁਦੇਦਾਰੀਆਂ 'ਤੇ ਤਾਇਨਾਤ ਹਨ।