ਨਕਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਲਈ ਜ਼ਿੰਮੇਵਾਰਾਂ ਵਿਰੁਧ ਹੋਵੇ ਸਖ਼ਤ ਕਾਰਵਾਈ: ਸੁਨੀਲ ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਨਕਲੀ ਸ਼ਰਾਬ ਕਾਰਨ ਹੋਈਆਂ 21 ਸ਼ੱਕੀ ਮੌਤਾਂ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ......

Sunil Jakhar

ਚੰਡੀਗੜ, 31 ਜੁਲਾਈ (ਨੀਲ ਭਲਿੰਦਰ ਸਿੰਘ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਨਕਲੀ ਸ਼ਰਾਬ ਕਾਰਨ ਹੋਈਆਂ 21 ਸ਼ੱਕੀ ਮੌਤਾਂ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਇਸ ਅਪਰਾਧ ਵਿਚ ਸ਼ਾਮਿਲ ਲੋਕਾਂ ਵਿਰੁਧ ਛੇਤੀ ਜਾਂਚ ਮੁਕੰਮਲ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਇੱਥੋਂ ਜਾਰੀ ਬਿਆਨ ਵਿਚ ਸ੍ਰੀ ਜਾਖੜ ਨੇ ਮ੍ਰਿਤਕਾਂ ਦੇ ਪਰਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਜੁਰਮ ਵਿਚ ਸ਼ਾਮਲ ਲੋਕਾਂ ਨੂੰ ਕਾਂਗਰਸ ਦੀ ਸਰਕਾਰ ਬਖ਼ਸੇਗੀ ਨਹੀਂ। ਉਨ੍ਹਾਂ ਨੇ ਕਿਹਾ ਕਿ ਇਸ ਕੇਸ ਦੀ ਜੁਡੀਸੀਅਲ ਜਾਂਚ ਦੇ ਹੁਕਮ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿਤੇ ਹਨ। ਉਨ੍ਹਾਂ ਕਿਹਾ ਕਿ ਇਹ ਜਾਂਚ ਛੇਤੀ ਅਤੇ ਸਮਾਂਬੱਧ ਤਰੀਕੇ ਨਾਲ ਪੂਰੀ ਹੋਵੇ। ਪਰ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਕੇਸ ਵਿਚ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਤੀ ਜਾਵੇ ਤਾਂ ਜੋ ਮੁੜ ਕੋਈ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਨਾ ਕਰੇ।

ਜਾਖੜ ਨੇ ਕਿਹਾ ਕਿ ਇਸ ਤਰਾਂ ਦਾ ਸ਼ਰਾਬ ਮਾਫ਼ੀਆਂ ਨਾ ਕੇਵਲ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਿਹਾ ਹੈ ਬਲਕਿ ਇਹ ਰਾਜ ਲਈ ਵੀ ਵੱਡਾ ਨੁਕਸਾਨ ਕਰ ਰਿਹਾ ਹੈ। ਉਨਾਂ ਨੇ ਕਿਹਾ ਕਿ ਸ਼ਰਾਬ ਤਸਕਰੀ ਅਤੇ ਨਕਲੀ ਸ਼ਰਾਬ ਬਣਾਉਣ ਵਾਲਿਆਂ ਖਿਲਾਫ ਸ਼ਖਤੀ ਕਰਦਿਆਂ ਇੰਨਾਂ ਨੂੰ ਤਰੁਤ ਨਕੇਲ ਪਾ ਕੇ ਅਜਿਹੇ ਗੈਰ ਸਮਾਜੀ ਤੱਤਾਂ ਨੂੰ ਕਾਨੂੰਨ ਅਨੁਸਾਰ ਸਜਾ ਦਿਤੀ ਜਾਵੇ।