ਮਾਣ ਵਾਲੀ ਗੱਲ: ਮਾਨਸਾ ਦੇ ਪਿੰਡ ਭੈਣੀਬਾਘਾ ਦੇ ਬਾਸਕਟਬਾਲ ਖਿਡਾਰੀ ਹਰਜੀਤ ਸਿੰਘ ਦੀ NBA ਲਈ ਹੋਈ ਚੋਣ
ਕਿਸਾਨ ਪਰਿਵਾਰ ਨਾਲ ਸਬੰਧਿਤ ਹੈ ਹਰਜੀਤ ਸਿੰਘ
ਮਾਨਸਾ: ਪੇਸ਼ੇਵਰ ਖੇਡ ਲੀਗਾਂ ਵਿੱਚੋਂ ਇੱਕ ਵਿਸ਼ਵ ਦੀ ਪ੍ਰਮੁੱਖ ਪੁਰਸ਼ ਪੇਸ਼ੇਵਰ ਬਾਸਕਟਬਾਲ ਲੀਗ ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ (NBA) ਲਈ ਮਾਨਸਾ ਦੇ ਪਿੰਡ ਭੈਣੀਬਾਘਾ ਦੇ ਬਾਸਕਟਬਾਲ ਖਿਡਾਰੀ ਹਰਜੀਤ ਸਿੰਘ ਦੀ ਚੋਣ ਹੋਈ ਹੈ। ਜੋ ਅੱਠ ਸਾਲ ਤੋਂ ਮਿਹਨਤ ਅਤੇ ਲਗਨ ਨਾਲ ਟ੍ਰੇਨਿੰਗ ਹਾਸਲ ਕਰਕੇ ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ (NBA) ਲਈ ਚੁਣਿਆ ਗਿਆ ਹੈ ਜਿਸ ਨਾਲ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ।
ਖਿਡਾਰੀ ਹਰਜੀਤ ਸਿੰਘ ਨੇ ਦੱਸਿਆ ਕਿ ਮੇਰੀ ਚੋਣ ਐਨਬੀਏ ਅਕਾਦਮੀ ਲਈ ਹੋਈ ਹੈ ਜੋ ਕਿ ਨੋਇਡਾ ਵਿੱਚ ਸਥਿਤ ਹੈ ਅਤੇ ਇਸ ਨੂੰ ਅਮਰੀਕਾ ਵੱਲੋਂ ਸਪਾਂਸਰ ਕੀਤਾ ਜਾਂਦਾ ਹੈ, ਜਿਥੇ ਅਮਰੀਕਾ ਦੇ ਕੋਚਾਂ ਵੱਲੋਂ ਖਿਡਾਰੀਆਂ ਨੂੰ ਟ੍ਰੇਨਿੰਗ ਦਿੱਤੀ ਜਾਂਦੀ ਹੈ ਅਤੇ ਖਿਡਾਰੀਆਂ ਦੀ ਡਾਈਟ ਦਾ ਸਾਰਾ ਖ਼ਰਚਾ ਉਹਨਾਂ ਦਾ ਹੁੰਦਾ ਹੈ। ਉਨ੍ਹਾਂ ਅੱਗੇ ਦੱਸਿਆ ਮੇਰਾ ਸੁਪਨਾ ਐਨਬੀਏ ਲੀਗ ਵਿੱਚ ਖੇਡਣ ਦਾ ਹੈ ਕਿਉਂਕਿ ਹੁਣ ਮੇਰੀ ਚੋਣ ਐਨਬੀਏ ਅਕਾਦਮੀ ਲਈ ਹੋ ਗਈ ਹੈ। ਉਸਨੇ ਦੱਸਿਆ ਕਿ ਮੇਰੀ ਇੱਛਾ ਹੈ ਕਿ ਮੈਂ ਇਸ ਖੇਡ ਨੂੰ ਹੋਰ ਅੱਗੇ ਵਧਾਉਂਦੇ ਹੋਏ ਆਪਣੇ ਪਿੰਡ, ਮਾਪਿਆਂ ਸੀਨੀਅਰ ਖਿਡਾਰੀਆਂ ਅਤੇ ਦੇਸ਼ ਦਾ ਨਾਮ ਰੋਸ਼ਨ ਕਰਾਂਗਾ। ਸਾਨ ਪਰਿਵਾਰ ਨਾਲ ਸਬੰਧਤ ਹਰਜੀਤ ਸਿੰਘ ਦੇ ਪਿਤਾ ਜਗਤਾਰ ਸਿੰਘ ਨੇ ਆਪਣੇ ਪੁੱਤਰ ਦੀ ਪ੍ਰਾਪਤੀ ’ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਹਰਜੀਤ ਸਿੰਘ ਦੀ ਚੋਣ ਐਨਬੀਏ ਅਕਾਦਮੀ ਲਈ ਹੋ ਗਈ ਹੈ ਅਤੇ ਇਸਦੀ ਮਿਹਨਤ ਨੂੰ ਦੇਖਦੇ ਹੋਏ ਸਾਨੂੰ ਉਮੀਦ ਹੈ ਕਿ ਇਹ ਅੱਗੇ ਜਾ ਕੇ ਵੀ ਨਾਮ ਰੋਸ਼ਨ ਕਰੇਗਾ।
ਪਿੰਡ ਭੈਣੀਬਾਘਾ ਦੇ ਬਾਸਕਟਬਾਲ ਖਿਡਾਰੀ ਹਰਜੀਤ ਸਿੰਘ ਨੇ ਦੱਸਿਆ ਕਿ ਮੇਰੀ ਚੋਣ ਐਨਬੀਏ ਅਕਾਦਮੀ ਲਈ ਹੋਈ ਹੈ ਜੋ ਕਿ ਨੋਇਡਾ ਵਿੱਚ ਸਥਿਤ ਹੈ ਅਤੇ ਇਸ ਨੂੰ ਅਮਰੀਕਾ ਵੱਲੋਂ ਸਪਾਂਸਰ ਕੀਤਾ ਜਾਂਦਾ ਹੈ, ਜਿਥੇ ਅਮਰੀਕਾ ਦੇ ਕੋਚਾਂ ਵੱਲੋਂ ਖਿਡਾਰੀਆਂ ਨੂੰ ਟ੍ਰੇਨਿੰਗ ਦਿੱਤੀ ਜਾਂਦੀ ਹੈ ਅਤੇ ਖਿਡਾਰੀਆਂ ਦੀ ਡਾਈਟ ਦਾ ਸਾਰਾ ਖ਼ਰਚਾ ਉਹਨਾਂ ਦਾ ਹੁੰਦਾ ਹੈ। ਹਰਜੀਤ ਸਿੰਘ ਨੇ ਦੱਸਿਆ ਕਿ ਇਸ ਮੁਕਾਮ ਤੇ ਪਹੁੰਚਣਾ ਮੇਰੇ ਲਈ ਮਾਣ ਵਾਲੀ ਗੱਲ ਹੈ।