ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ  ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ  ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, SBS ਨਗਰ ਵਿਚ ਕੀਤੀ ਤਲਾਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

IG Gurpreet Bhullar & SSP Viveksheel Soni conduct live raid at Punjab-Himachal border area

ਪੁਲਿਸ ਟੀਮਾਂ ਨੇ ਇਕ ਪਿਸਤੌਲ, 331 ਗ੍ਰਾਮ ਹੈਰੋਇਨ, 2000 ਲੀਟਰ ਨਜਾਇਜ਼ ਸ਼ਰਾਬ ਵੀ ਕੀਤੀ ਬਰਾਮਦ 

ਚੰਡੀਗੜ੍ਹ, 1 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ-ਮੁਕਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ  ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ ਨੇ ਮੰਗਲਵਾਰ ਨੂੰ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨਾਲ ਸਾਂਝੇ ਕਾਰਵਾਈ ਤਹਿਤ ਛੇਵੇਂ ਦਿਨ ਵੀ ਅਪਣਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ, ਜੋ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ’ਤੇ ਨੂੰ ਠੱਲ੍ਹ ਪਾਉਣ ’ਤੇ  ਕੇਂਦਰਿਤ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਦਾ ਤਲਾਸ਼ੀ ਅਭਿਆਨ ਰੂਪਨਗਰ ਅਤੇ ਐਸਬੀਐਸ ਨਗਰ ਸਮੇਤ ਦੋ ਜ਼ਿਲ੍ਹਿਆਂ ਵਿਚ ਕੀਤਾ ਗਿਆ।

ਇਹ ਵੀ ਪੜ੍ਹੋ: ਜ਼ੀਰਾ ਵਿਖੇ ਦਿਨ ਦਿਹਾੜੇ ਪੱਤਰਕਾਰ 'ਤੇ ਕੀਤਾ ਹਮਲਾ

ਆਪ੍ਰੇਸ਼ਨ ਦੀ ਅਗਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਰੂਪਨਗਰ ਵਿਵੇਕ ਸ਼ੀਲ ਸੋਨੀ ਨੇ ਰੂਪਨਗਰ ਵਿਚ ਕੀਤੀ, ਜਦੋਂ ਕਿ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਚ ਆਈ.ਜੀ.ਪੀ. ਲੁਧਿਆਣਾ ਰੇਂਜ ਕੌਸਤੁਭ ਸ਼ਰਮਾ ਅਤੇ ਐਸ.ਐਸ.ਪੀ. ਅਖਿਲ ਚੌਧਰੀ ਨੇ ਕਾਰਵਾਈ ਨੂੰ ਅੰਜਾਮ ਦਿਤਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 16 ਐਫ.ਆਈ.ਆਰਜ਼. ਦਰਜ ਕਰ ਕੇ 27 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .315 ਬੋਰ ਦਾ ਇਕ ਪਿਸਤੌਲ, 331 ਗ੍ਰਾਮ ਹੈਰੋਇਨ ਅਤੇ 2000 ਲੀਟਰ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: ਕੈਨੇਡਾ : ਪਟੀਸ਼ਨ ਰਾਹੀਂ ਨਿੱਝਰ ਕਤਲ ਕਾਂਡ ਦੀ ਫ਼ੈਡਰਲ ਏਜੰਸੀ ਕੋਲੋਂ ਜਾਂਚ ਕਰਵਾਉਣ ਦੀ ਮੰਗ

ਉਨ੍ਹਾਂ ਕਿਹਾ ਕਿ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਇਸ ਮਹੱਤਵਪੂਰਨ ਅਭਿਆਨ ਨੂੂੰ ਅੰਜਾਮ ਦਿਤਾ। ਉਨ੍ਹਾਂ ਦਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਚਾਰ ਭਗੋੜੇ  ਵੀ ਕਾਬੂ ਕੀਤੇ ਹਨ 132 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਪੁਛਗਿਛ ਲਈ ਹਿਰਾਸਤ ਵਿਚ ਲਿਆ ਹੈ।

ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਅਜਿਹੇ ਅਪਰੇਸ਼ਨਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਵਿਚ ਪੁਲਿਸ ਦਾਡਰ ਪੈਦਾ ਕਰਨ ਲਈ ਫੀਲਡ ਵਿਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ