ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕੀਤੀ NIA ਵਲੋਂ ਕੀਤੀ ਛਾਪੇਮਾਰੀ ਦੀ ਨਿਖੇਧੀ
ਕਿਹਾ, ਕੇਂਦਰ ਸਰਕਾਰ ਮਾਹੌਲ ਖਰਾਬ ਕਰ ਰਹੀ ਹੈ
ਚੰਡੀਗੜ੍ਹ : ਐਨ.ਆਈ.ਏ. ਦੀਆਂ ਰੇਡਾਂ ਵਿਰੁਧ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਖ਼ਤ ਵਿਰੋਧ ਕੀਤਾ ਅਤੇ ਸੰਘਰਸ਼ ਦਾ ਐਲਾਨ ਕੀਤਾ। ਸਾਂਸਦ ਸਿਮਰਨਜੀਤ ਸਿੰਘ ਮਾਨ ਦੇ ਬੇਟੇ ਈਮਾਨ ਸਿੰਘ ਮਾਨ ਨੇ ਇਸ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਮਾਹੌਲ ਖਰਾਬ ਕਰ ਰਹੀ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ਤੋਂ 49.12 ਲੱਖ ਰੁਪਏ ਦਾ ਸੋਨਾ ਬਰਾਮਦ
ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਭ ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਵੋਟਾਂ ਦੀ ਸਿਆਸਤ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਾਰਟੀ ਦੇ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਇਸ ਗੰਭੀਰ ਵਿਸ਼ੇ 'ਤੇ ਐਨ.ਆਈ.ਏ. ਦੇ ਮੌਜੂਦਾ ਡਾਈਰੈਕਟਰ ਦਿਨਕਰ ਗੁਪਤਾ ਨਾਲ ਉਨ੍ਹਾਂ ਦੇ ਮੋਬਾਇਲ ਫੋਨ ਅਤੇ ਉਨ੍ਹਾਂ ਦੇ ਦਫ਼ਤਰ ਦੇ ਲੈਂਡਲਾਈਨ ਫੋਨ ਉਤੇ ਸੰਪਰਕ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿ ਪੰਜਾਬ ਵਿਚ ਇਨ੍ਹਾਂ ਏਜੰਸੀਆਂ ਵਲੋਂ ਕੀਤੀਆਂ ਜਾ ਰਹੀਆਂ ਆਪ ਹੁਦਰੀਆਂ ਅਤੇ ਦਹਿਸ਼ਤ ਪਾਉਣ ਦੀਆਂ ਕਾਰਵਾਈਆਂ ਸਬੰਧੀ ਗੱਲਬਾਤ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਮਰ ਰਹੇ ਰਿਸ਼ਤੇਦਾਰ ਨਾਲ ਹਿੰਦੀ ’ਚ ਗੱਲ ਕਰਨ ’ਤੇ ਭਾਰਤੀ ਅਮਰੀਕੀ ਇੰਜੀਨੀਅਰ ਨੂੰ ਨੌਕਰੀ ਤੋਂ ਕਢਿਆ
ਉਨ੍ਹਾਂ ਦਸਿਆ ਕਿ ਇਸ ਦੇ ਬਾਵਜੂਦ ਉਨ੍ਹਾਂ ਦੇ ਦਿੱਲੀ ਸਥਿਤ ਪੀ.ਏ. ਵਲੋਂ ਮੀਟਿੰਗ ਚੱਲਣ ਦੀ ਗੱਲ ਕਰ ਕੇ ਕੁਝ ਸਮੇਂ ਬਾਅਦ ਗੱਲ ਕਰਵਾਉਣ ਲਈ ਕਿਹਾ ਗਿਆ ਪਰ ਉਨ੍ਹਾਂ ਦੇ ਦਫਤਰ ਵਲੋਂ ਕੋਈ ਵੀ ਸਾਡੇ ਨਾਲ ਸੰਪਰਕ ਨਾ ਬਣਾਉਣ ਤੋਂ ਪ੍ਰਤੱਖ ਹੋ ਜਾਂਦਾ ਹੈ ਕਿ ਇਸ ਵਿਸ਼ੇ 'ਤੇ ਐਨ.ਆਈ.ਏ. ਗੱਲਬਾਤ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਅਸੀਂ ਇਸ ਦੇ ਵਿਰੁਧ ਸੰਘਰਸ਼ ਦਾ ਐਲਾਨ ਕੀਤਾ ਗਿਆ।