ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਗੁਰਿੰਦਰ ਸਿੰਘ ਖਾਲਸਾ ਗੱਤਕਾ ਫੈਡਰੇਸ਼ਨ ਅਮਰੀਕਾ ਦੇ ਚੇਅਰਮੈਨ ਨਿਯੁਕਤ
ਫੈਡਰੇਸ਼ਨ ਦੇ ਪ੍ਰਧਾਨ ਗਰੇਵਾਲ ਤੇ ਜਨਰਲ ਸਕੱਤਰ ਦੀਪ ਸਿੰਘ ਵਲੋਂ ਗੁਰਿੰਦਰ ਖਾਲਸਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ
ਚੰਡੀਗੜ੍ਹ: ਅਮਰੀਕਾ ਵਿਚ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਉੱਘੇ ਸਿੱਖ ਆਗੂ, ਉੱਦਮੀ ਅਤੇ ਜਨਤਕ ਬੁਲਾਰੇ ਗੁਰਿੰਦਰ ਸਿੰਘ ਖਾਲਸਾ ਨੂੰ ਗੱਤਕਾ ਫੈਡਰੇਸ਼ਨ ਯੂਐਸਏ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐਫ.) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਜਨਰਲ ਸਕੱਤਰ ਡਾ. ਦੀਪ ਸਿੰਘ ਨੇ ਗੁਰਿੰਦਰ ਖਾਲਸਾ ਨੂੰ ਇੰਡੀਆਨਾ ਦੇ ਸ਼ਹਿਰ ਫਿਸ਼ਰਜ਼ ਵਿਖੇ ਨਿਯੁਕਤੀ ਪੱਤਰ ਭੇਂਟ ਕੀਤਾ ਅਤੇ ਉਨਾਂ ਨੂੰ ਇਸ ਨਿਯੁਕਤੀ ਲਈ ਦਿਲੋਂ ਵਧਾਈਆਂ ਦਿੱਤੀਆਂ।
ਇਹ ਵੀ ਪੜ੍ਹੋ: ਬੀਜਿੰਗ ਦੇ ਆਸ-ਪਾਸ ਹੜ੍ਹ ਨਾਲ 11 ਲੋਕਾਂ ਦੀ ਮੌਤ, 27 ਲਾਪਤਾ
ਗੱਤਕਾ ਫੈਡਰੇਸ਼ਨ ਯੂਐਸਏ ਦੇ ਚੇਅਰਮੈਨ ਵਜੋਂ, ਡਬਲਯੂ.ਜੀ.ਐਫ. ਨੇ ਖਾਲਸਾ ਨੂੰ ਦੇਸ਼ ਭਰ ਵਿਚ ਗੱਤਕੇ ਦੇ ਅਭਿਆਸ ਨੂੰ ਉਤਸ਼ਾਹਤ ਕਰਨ ਅਤੇ ਵਿਸਤਾਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਵਿਚ ਅਮਰੀਕਾ ਦੇ ਵੱਖ-ਵੱਖ ਰਾਜਾਂ ਵਿਚ ਗੱਤਕਾ ਐਸੋਸੀਏਸ਼ਨਾਂ ਦੀ ਸਥਾਪਨਾ ਕਰਨਾ, ਗੱਤਕਾ ਖਿਡਾਰੀਆਂ /ਅਖਾੜਿਆਂ ਨਾਲ ਤਾਲਮੇਲ ਕਰਨਾ, ਦੇਸ਼ ਵਿਚ ਮੀਟਿੰਗਾਂ ਅਤੇ ਸਮਾਗਮਾਂ ਦਾ ਆਯੋਜਨ ਕਰਨਾ ਅਤੇ ਗੱਤਕਾ ਮੁਕਾਬਲਿਆਂ ਅਤੇ ਸਮਾਗਮਾਂ ਦੌਰਾਨ ਗੱਤਕਾ ਫੈਡਰੇਸ਼ਨ ਯੂਐਸਏ ਦੀ ਨੁਮਾਇੰਦਗੀ ਕਰਨਾ ਸ਼ਾਮਲ ਹੈ।
ਇਹ ਵੀ ਪੜ੍ਹੋ: ਮਾਨਸੂਨ ਇਜਲਾਸ: ਅਮਿਤ ਸ਼ਾਹ ਨੇ ਲੋਕ ਸਭਾ ਵਿਚ ਪੇਸ਼ ਕੀਤਾ ਦਿੱਲੀ ਸੇਵਾਵਾਂ ਬਿੱਲ; ਵਿਰੋਧੀ ਧਿਰਾਂ ਨੇ ਕੀਤੀ ਨਾਅਰੇਬਾਜ਼ੀ
ਗੁਰਿੰਦਰ ਸਿੰਘ ਖਾਲਸਾ, ਜੋ ਅਮਰੀਕਾ ਵਿਚ ਸਿੱਖਸ ਪੋਲੀਟੀਕਲ ਐਕਸ਼ਨ ਕਮੇਟੀ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਅ ਰਹੇ ਹਨ, ਦਾ ਗੱਤਕੇ ਦੇ ਖੇਤਰ ਵਿਚ ਉਨ੍ਹਾਂ ਦੀ ਨਵੀਂ ਭੂਮਿਕਾ ਲਈ ਸਵਾਗਤ ਕਰਦੇ ਹੋਏ, ਗੱਤਕਾ ਪ੍ਰਮੋਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਾ. ਦੀਪ ਸਿੰਘ ਨੇ ਉਮੀਦ ਪ੍ਰਗਟ ਕੀਤੀ ਕਿ ਖਾਲਸਾ ਦਾ ਇਸ ਵਿਰਾਸਤੀ ਖੇਡ ਪ੍ਰਤੀ ਸਮਰਪਣ, ਪਿਆਰ ਅਤੇ ਜੋਸ਼ ਨੂੰ ਦੇਖਦੇ ਹੋਏ ਉਹ ਗੱਤਕਾ ਫੈਡਰੇਸ਼ਨ ਯੂਐਸਏ ਅਤੇ ਡਬਲਯੂ.ਜੀ.ਐਫ. ਦੁਆਰਾ ਇਸ ਪੁਰਾਤਨ ਖੇਡ ਦੀ ਪ੍ਰਫੁੱਲਤਾ ਲਈ ਉਲੀਕੇ ਵਿਸ਼ਵ ਪਧਰੀ ਉਦੇਸ਼ਾਂ ਦੀ ਪ੍ਰਾਪਤੀ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ ਕਾਰਨ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫ਼ੀ ਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ
ਇਸ ਮੌਕੇ ਗੁਰਿੰਦਰ ਸਿੰਘ ਖਾਲਸਾ ਨੇ ਵੱਕਾਰੀ ਕੌਮੀ ਜ਼ਿੰਮੇਵਾਰੀ ਪ੍ਰਤੀ ਨਾਮਜ਼ਦਗੀ ਲਈ ਡਬਲਯੂ.ਜੀ.ਐਫ. ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਅਮਰੀਕਾ ਵਿਚ ਮਾਰਸ਼ਲ ਆਰਟ ਗੱਤਕੇ ਨੂੰ ਇਕ ਖੇਡ ਵਜੋਂ ਅੱਗੇ ਵਧਾਉਣ ਅਤੇ ਉਤਸ਼ਾਹਤ ਕਰਨ ਲਈ ਪੂਰੀ ਵਾਹ ਲਾਉਣਗੇ।