Punjab News : ਖੰਨਾ ਪੁਲਿਸ ਅਤੇ CIA ਸਟਾਫ ਦੀ ਟੀਮ ਨੇ ਸਾਂਝੇ ਆਪਰੇਸ਼ਨ ਦੌਰਾਨ 2 ਗੈਂਗਸਟਰਾਂ ਦਾ ਕੀਤਾ ਐਨਕਾਊਂਟਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਠਭੇੜ 'ਚ ਇੱਕ ਗੈਂਗਸਟਰ ਜ਼ਖਮੀ ,ਜਦਕਿ ਦੂਜਾ ਗ੍ਰਿਫ਼ਤਾਰ

Two Gangsters encounter in Khanna

Punjab News : ਖੰਨਾ ਪੁਲਿਸ ਅਤੇ ਸੀਆਈ ਸਟਾਫ ਦੀ ਟੀਮ ਨੇ ਸਾਂਝੇ ਆਪਰੇਸ਼ਨ ਦੌਰਾਨ 2 ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਹੈ। ਜਿਸ ਵਿੱਚ ਇੱਕ ਗੈਂਗਸਟਰ ਜ਼ਖਮੀ ਹੋ ਗਿਆ, ਜਿਸ ਨੂੰ ਸਿਵਿਲ ਹਸਪਤਾਲ ਸਮਰਾਲਾ ਵਿੱਚ ਭਰਤੀ ਕਰਾਇਆ ਗਿਆ ਹੈ ,ਜਦਕਿ ਦੂਸਰੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਜਾਣਕਾਰੀ ਮੁਤਾਬਕ ਇਹ ਮੁਕਾਬਲਾ ਮਾਛੀਵਾੜਾ ਸਥਿਤ ਸਰਹਿੰਦ ਨਹਿਰ ਦੇ ਕੰਢੇ ਹੋਇਆ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਦੋਵਾਂ ਬਦਮਾਸ਼ਾਂ 'ਚੋਂ ਇਕ ਦੇ ਪੈਰ 'ਚ ਗੋਲੀ ਲੱਗੀ ਹੈ, ਜਦਕਿ ਦੂਜੇ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਫੜੇ ਗਏ ਦੋਵਾਂ ਬਦਮਾਸ਼ਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਪਰ ਜਲਦੀ ਹੀ ਉਨ੍ਹਾਂ ਦੀ ਪਛਾਣ ਜਨਤਕ ਕੀਤੀ ਜਾਵੇਗੀ।

ਦੱਸਿਆ ਜਾ ਰਿਹਾ ਹੈ ਕਿ ਇਹ ਓਹੀਂ ਗੈਂਗਸਟਰ ਹਨ, ਜਿਨ੍ਹਾਂ ਨੇ ਬੀਤੇ ਦਿਨੀਂ ਖੰਨਾ ਦੇ ਇਕ ਕਾਲਜ 'ਚ ਫਾਇਰਿੰਗ ਕੀਤੀ ਸੀ ਤੇ ਇਸ ਫਾਇਰਿੰਗ ਦੌਰਾਨ ਇਕ ਵਿਅਕਤੀ ਵੀ ਜ਼ਖ਼ਮੀ ਹੋ ਗਿਆ ਸੀ। ਇਨ੍ਹਾਂ ਨੂੰ ਕਾਬੂ ਕਰ ਕੇ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।