Punjab News: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ED ਕੀਤਾ ਤਲਬ, ਜਲੰਧਰ ਦਫ਼ਤਰ 'ਚ ਚੱਲ ਰਹੀ ਪੁੱਛਗਿੱਛ

ਏਜੰਸੀ

ਖ਼ਬਰਾਂ, ਪੰਜਾਬ

Punjab News: ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀਆਂ ਪੰਜ ਸਰਕਾਰੀ ਜਾਇਦਾਦਾਂ ਦੀ ਜਾਣਕਾਰੀ ਮਿਲੀ!

Former minister Bharat Bhushan Ashu summoned by ED, ongoing interrogation in Jalandhar office

 

Punjab News: ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੀ ਵਾਗਡੋਰ ਸੰਭਾਲ ਰਹੇ ਸਨ ਤਾਂ ਉਨ੍ਹਾਂ 'ਤੇ ਕਰੀਬ 2,000 ਕਰੋੜ ਰੁਪਏ ਦੇ ਟੈਂਡਰ 'ਚ ਘਪਲੇ ਦਾ ਦੋਸ਼ ਲੱਗਾ ਸੀ।

ਈਡੀ ਨੇ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਜਲੰਧਰ ਦਫ਼ਤਰ 'ਚ ਤਲਬ ਕੀਤਾ ਹੈ। ਆਸ਼ੂ ਦਫਤਰ ਪਹੁੰਚ ਗਏ ਹਨ, ਜਿੱਥੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ।

ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀਆਂ ਪੰਜ ਸਰਕਾਰੀ ਜਾਇਦਾਦਾਂ ਦੀ ਜਾਣਕਾਰੀ ਮਿਲੀ। ਪਿਛਲੇ ਸਾਲ ਛਾਪੇਮਾਰੀ ਦੌਰਾਨ, ਜਾਂਚ ਏਜੰਸੀ ਨੇ ਸੰਭਾਵਨਾ ਦੇਖੀ ਸੀ ਕਿ ਇਹ ਜਾਇਦਾਦਾਂ ਘੁਟਾਲੇ ਦੇ ਪੈਸੇ ਨਾਲ ਖਰੀਦੀਆਂ ਗਈਆਂ ਸਨ। ਜਾਂਚ ਏਜੰਸੀ ਨੇ ਤਲਾਸ਼ੀ ਦੌਰਾਨ ਮਿਲੇ ਕਰੀਬ 30 ਲੱਖ ਰੁਪਏ ਵੀ ਜ਼ਬਤ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੀ ਵਾਗਡੋਰ ਸੰਭਾਲ ਰਹੇ ਸਨ ਤਾਂ ਉਨ੍ਹਾਂ 'ਤੇ ਕਰੀਬ 2,000 ਕਰੋੜ ਰੁਪਏ ਦੇ ਟੈਂਡਰ 'ਚ ਘਪਲੇ ਦਾ ਦੋਸ਼ ਲੱਗਾ ਸੀ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਸਨ। ਇਸ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਟਰਾਂਸਪੋਰਟੇਸ਼ਨ ਅਤੇ ਸਪਲਾਈ ਦੇ ਨਾਂ 'ਤੇ ਕਈ ਫਰਜ਼ੀ ਵਾਹਨਾਂ ਅਤੇ ਉਨ੍ਹਾਂ ਦੀ ਦੁਰਵਰਤੋਂ ਕੀਤੀ ਜਾਂਦੀ ਸੀ।

ਪੰਜਾਬ ਪੁਲਿਸ ਦੀ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਕੇਸ ਦੇ ਆਧਾਰ 'ਤੇ ਕੇਂਦਰੀ ਜਾਂਚ ਏਜੰਸੀ ਈਡੀ ਨੇ ਇਸ ਕੇਸ ਨੂੰ ਆਪਣੇ ਹੱਥਾਂ ਵਿੱਚ ਲਿਆ ਅਤੇ ਇਸ ਮਾਮਲੇ ਦੀ ਜਾਂਚ ਦੌਰਾਨ ਕਈ ਮੁਲਜ਼ਮਾਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਬਹੁਤ ਅਹਿਮ ਸਬੂਤ ਇਕੱਠੇ ਕੀਤੇ ਗਏ। ਆਸ਼ੂ ਨੂੰ ਮਾਮਲੇ ਨੂੰ ਅੱਗੇ ਲਿਜਾਣ ਲਈ ਬੁਲਾਇਆ ਗਿਆ ਹੈ।