Punjab Weather Update: ਪੰਜਾਬ ਵਿਚ ਸਵੇਰੇ ਹੀ ਚੜ੍ਹ ਕੇ ਆ ਗਈ ਕਾਲੀ ਘਟਾ, ਪਵੇਗਾ ਭਾਰੀ ਮੀਂਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Weather Update : ਰਾਤ ਪਏ ਮੀਂਹ ਨੇ ਲੋਕਾਂ ਨੂੰ ਦਿਵਾਈ ਗਰਮੀ ਤੋਂ ਰਾਹਤ

Punjab Weather Update News in punjabi

Punjab Weather Update News in punjabi : ਪੰਜਾਬ ਵਿਚ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕਈ ਜ਼ਿਲ੍ਹਿਆਂ ਵਿਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਮੀਂਹ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਸੁਸਤ ਮੌਨਸੂਨ ਕਾਰਨ ਸੂਬੇ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ।

ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਵੱਧ ਦਰਜ ਕੀਤਾ ਗਿਆ। ਬੁੱਧਵਾਰ ਨੂੰ ਸੂਬੇ ਭਰ 'ਚ ਆਰੇਂਜ ਅਤੇ ਯੈਲੋ ਅਲਰਟ ਦੇ ਬਾਵਜੂਦ ਜ਼ਿਆਦਾਤਰ ਜ਼ਿਲਿਆਂ 'ਚ ਮੀਂਹ ਨਹੀਂ ਪਿਆ। ਜਿਸ ਕਾਰਨ ਨਮੀ ਵਧ ਗਈ ਅਤੇ ਤਾਪਮਾਨ ਵਧ ਗਿਆ। ਅੱਜ ਵੀ ਪੰਜਾਬ ਦੇ 8 ਜ਼ਿਲ੍ਹਿਆਂ ਵਿਚ ਮੀਂਹ ਲਈ ਆਰੇਂਜਅਲਰਟ ਜਾਰੀ ਕੀਤਾ ਗਿਆ ਹੈ।

ਇਹ ਆਰੇਂਜ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਲਈ ਹਨ। ਜਦਕਿ ਸੂਬੇ ਦੇ ਬਾਕੀ ਹਿੱਸਿਆਂ 'ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਇਹ ਅਲਰਟ ਹਿਮਾਚਲ ਦੇ ਨਾਲ ਲੱਗਦੇ ਜ਼ਿਲਿਆਂ ਤੱਕ ਸੀਮਤ ਰਹੇਗਾ।
ਮੌਸਮ ਵਿਭਾਗ ਅਨੁਸਾਰ ਬੰਗਾਲ ਦੀ ਖਾੜੀ ਵਿਚ ਬਣੇ ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਤੇ ਹਰਿਆਣਾ ਤੱਕ ਨਹੀਂ ਪਹੁੰਚ ਸਕੀਆਂ। ਇਸ ਤੋਂ ਇਲਾਵਾ ਵੈਸਟਰਨ ਡਿਸਟਰਬੈਂਸ ਵੀ ਪੂਰੀ ਤਰ੍ਹਾਂ ਸਰਗਰਮ ਨਹੀਂ ਹੋ ਰਿਹਾ ਹੈ। ਜਿਸ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਸੋਕੇ ਦੀ ਸਥਿਤੀ ਬਣ ਰਹੀ ਹੈ।

1 ਜੂਨ ਤੋਂ 30 ਜੁਲਾਈ ਤੱਕ ਪੰਜਾਬ ਵਿੱਚ 44 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਦੋਂ ਕਿ ਹਰਿਆਣਾ ਵਿੱਚ 42% ਘੱਟ, ਚੰਡੀਗੜ੍ਹ ਵਿੱਚ 57% ਅਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ 34% ਘੱਟ ਮੀਂਹ ਪਿਆ ਹੈ। ਜਿਸ ਕਾਰਨ ਇਨ੍ਹਾਂ ਰਾਜਾਂ ਨੂੰ ਰੈੱਡ ਜ਼ੋਨ ਵਿਚ ਰੱਖਿਆ ਗਿਆ ਹੈ।