Punjab News : MP ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਇਹ ਸਾਰੇ ਅੱਤਵਾਦੀ ਅਤੇ ਗੈਂਗਸਟਰ ਮੇਰੇ ਹਲਕੇ ਗੁਰਦਾਸਪੁਰ ਨੂੰ ਆਪਣਾ ਅੱਡਾ ਬਣਾਉਣਾ ਚਾਹੁੰਦੇ ਹਨ।''

MP ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Punjab News in Punjabi :  ਕਾਂਗਰਸੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਪੁੱਤ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਵਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।

ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਪੋਸਟ ਵਿਚ ਕਿਹਾ ਕਿ ‘‘ਜੁਲਾਈ ’ਚ ਅਸੀਂ ਡੇਰਾ ਬਾਬਾ ਨਾਨਕ ਰੈਲੀ ਕੀਤੀ ਸੀ, ਉਥੇ ਮੇਰੇ ਪੁੱਤਰ ਨੇ ਬੋਲਦਿਆਂ ਕਿਹਾ ਸੀ ਕਿ DSP, SHO, MLA ਗੈਂਗਸਟਰਾਂ ਨਾਲ ਮਿਲੇ ਹੋਏ ਨੇ,  ਉਸ ਦਾ ਨਤੀਜਾ ਅੱਜ ਸਾਹਮਣੇ ਆ ਗਿਆ। ਕੱਲ੍ਹ ਮੇਰੇ ਪੁੱਤਰ ਨੂੰ ਜੇਲ ’ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਧਮਕੀ ਦਿੱਤੀ, ਜਿਸ ਬਾਰੇ ਮੈਂ DGP ਪੰਜਾਬ ਨੂੰ ਦੱਸਿਆ। ਮੈਂ ਇਹ ਵੀ ਕਈ ਵਾਰ ਕਿਹਾ ਹੈ ਕਿ ਇਹ ਸਾਰੇ ਅੱਤਵਾਦੀ ਅਤੇ ਗੈਂਗਸਟਰ ਮੇਰੇ ਹਲਕੇ ਗੁਰਦਾਸਪੁਰ ਨੂੰ ਆਪਣਾ ਅੱਡਾ ਬਣਾਉਣਾ ਚਾਹੁੰਦੇ ਹਨ।’’

ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦੇ ਪੁੱਤਰ, ਜੋ ਕਿ ਵਿਦੇਸ਼ ਵਿਚ ਪੜ੍ਹਾਈ ਕਰ ਰਿਹਾ ਹੈ, ਨੂੰ ਇਹ ਧਮਕੀ ਦਿੱਤੀ ਹੈ। ਰੰਧਾਵਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਤੋਂ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਆਮ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਇਸ ਮਾਮਲੇ ਦਾ ਨੋਟਿਸ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਇਸ ਸੰਬੰਧੀ ਕੋਈ ਹੋਰ ਵੇਰਵੇ ਸਾਹਮਣੇ ਨਹੀਂ ਆਏ ਹਨ।

(For more news apart from MP Sukhjinder Singh Randhawa's son receives death threat  News in Punjabi, stay tuned to Rozana Spokesman)