ਅਕਾਲੀ ਦਲ ਕਾਂਗਰਸ ਵਿਰੁਧ ਪ੍ਰਦਰਸ਼ਨ ਕਰਨ ਦੀ ਥਾਂ ਸੂਬੇ ਦੀ ਜਨਤਾ ਤੋਂ ਮਾਫ਼ੀ ਮੰਗੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਸਾਧੂ ਸਿੰਘ ਧਰਮਸੋਤ ਨੇ ਅਕਾਲੀ ਦਲ ਵਲੋਂ ਇਕ ਸਤੰਬਰ ਨੂੰ ਕਾਂਗਰਸ ਵਿਰੁਧ ਪ੍ਰਦਰਸ਼ਨ ਕੀਤੇ ਜਾਣ ਦੇ ਐਲਾਨ ਨੂੰ ਚੁਣੌਤੀ ਦਿੰਦਿਆਂ........

Sadhu Singh Dharamsot

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਸਾਧੂ ਸਿੰਘ ਧਰਮਸੋਤ ਨੇ ਅਕਾਲੀ ਦਲ ਵਲੋਂ ਇਕ ਸਤੰਬਰ ਨੂੰ ਕਾਂਗਰਸ ਵਿਰੁਧ ਪ੍ਰਦਰਸ਼ਨ ਕੀਤੇ ਜਾਣ ਦੇ ਐਲਾਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਅਕਾਲੀ ਦਲ ਕਾਂਗਰਸ ਵਿਰੁਧ ਪ੍ਰਦਰਸ਼ਨ ਕਰਨ ਦੀ ਥਾਂ ਬੇਅਦਬੀ ਘਟਨਾਵਾਂ ਨੂੰ ਲੈ ਕੇ ਸੂਬੇ ਦੀ ਜਨਤਾ ਤੋਂ ਮਾਫ਼ੀ ਮੰਗੇ। ਕਿਉਂਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਤੋਂ ਸਾਬਤ ਹੋ ਗਿਆ ਹੈ ਕਿ ਇਨ੍ਹਾਂ ਘਟਨਾਵਾਂ ਲਈ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਉਪ ਮੁੱਖ ਮੰਤਰੀ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ।

ਅੱਜ ਇਥੇ ਪ੍ਰੈੱਸ ਨੂੰ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਅਕਾਲੀ ਦਲ ਵਲੋਂ ਅਪਣੇ ਆਪ ਨੂੰ ਬੇਅਦਬੀ ਘਟਨਾਵਾਂ ਲਈ ਗੁਨਾਹਗਾਰ ਮੰਨਦਿਆਂ ਸੂਬੇ ਦੀ ਜਨਤਾ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਸੂਬੇ ਦੀ ਜਨਤਾ ਵਿਚ ਬਾਦਲਾਂ ਵਿਰੁਧ ਗੁੱਸੇ ਦਾ ਲਾਵਾ ਫੁੱਟ ਰਿਹਾ ਹੈ। ਉਨ੍ਹਾਂ ਇਕ ਵਾਰ ਇਹ ਗੱਲ ਮੁੜ ਦੁਹਰਾਈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਵਿਚ ਜੋ ਵੀ ਦੋਸ਼ੀ ਪਾਇਆ ਗਿਆ।

ਉਸ ਨੂੰ ਹਰ ਹਾਲਤ ਵਿਚ ਸਜ਼ਾ ਦਿਤੀ ਜਾਵੇਗੀ। ਬੇਸ਼ੱਕ ਉਹ ਕਿਡੇ ਵੀ ਰੁਤਬੇ ਵਾਲਾ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਕਾਂਗਰਸ ਦੇ ਪੁਤਲੇ ਫੂਕਣ ਦੀ ਬਜਾਏ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਫੂਕੇ ਚਾਹੀਦੇ ਹਨ।