ਮੁੱਖ ਮੰਤਰੀ ਵੱਲੋਂ ਸਿੱਖ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਦੀ ਪਤਨੀ ਦੇ ਅਕਾਲ ਚਲਾਣੇ 'ਤੇ...

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਤੇ ਇਤਿਹਾਸਕਾਰ ਪ੍ਰੋ. (ਡਾ.) ਕਿਰਪਾਲ ਸਿੰਘ ਦੀ ਪਤਨੀ ਜੋਗਿੰਦਰ ਕੌਰ ਦੇ

Condolence

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਤੇ ਇਤਿਹਾਸਕਾਰ ਪ੍ਰੋ. (ਡਾ.) ਕਿਰਪਾਲ ਸਿੰਘ ਦੀ ਪਤਨੀ ਜੋਗਿੰਦਰ ਕੌਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀਮਤੀ ਜੋਗਿੰਦਰ ਕੌਰ 93 ਵਰਿ੍ਹਆਂ ਦੇ ਸਨ ਜੋ ਸੰਖੇਪ ਬਿਮਾਰੀ ਪਿੱਛੋਂ ਚੱਲ ਵਸੇ।

ਉਹ ਆਪਣੇ ਪਿੱਛੇ ਪਤੀ ਤੋਂ ਇਲਾਵਾ ਦੋ ਪੁੱਤਰ ਤੇ ਇਕ ਧੀ ਛੱਡ ਗਏ ਹਨ।  ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਆਪਣੀ ਤਰਫੋਂ ਆਪਣੇ ਸਕੱਤਰ-ਕਮ-ਵਿਸ਼ੇਸ਼ ਕਾਰਜ ਅਫਸਰ ਐਮ.ਪੀ. ਸਿੰਘ ਨੂੰ ਅੰਤਮ ਸੰਸਕਾਰ ਵਿੱਚ ਸ਼ਾਮਲ ਹੋ ਕੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਤਾਇਨਾਤ ਕੀਤਾ।

ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀਮਤੀ ਜੋਗਿੰਦਰ ਕੌਰ ਜੋ ਪੇਸ਼ੇ ਵਜੋਂ ਇਕ ਸਕੂਲ ਅਧਿਆਪਕਾ ਸਨ, ਆਪਣੇ ਪਤੀ ਲਈ ਮਜ਼ਬੂਤ ਥੰਮ੍ਹ ਸਨ ਜਿਸ ਸਦਕਾ ਪ੍ਰੋ. ਕਿਰਪਾਲ ਸਿੰਘ ਨੇ ਪੰਜ ਦਹਾਕਿਆਂ ਤੋਂ ਵੱਧ ਸਮੇਂ ਦੌਰਾਨ ਅਕਾਦਿਮਕ ਖੇਤਰ ਵਿੱਚ ਸਫਲਤਾ ਦਾ ਮੁਕਾਮ ਹਾਸਲ ਕੀਤਾ।

ਕੈਪਟਨ ਅਮਰਿੰਦਰ ਸਿੰਘ ਨੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਪਰਿਵਾਰਕ ਮੈਂਬਰਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।