ਸ਼੍ਰੋਮਣੀ ਕਮੇਟੀ ਦੇ ਫ਼ਾਰਗ ਮੁਲਾਜ਼ਮਾਂ ਨੇ ਕੀਤਾ ਰੋਸ ਮੁਜ਼ਾਹਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਿਹੜਾ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵਿੱਚ ਰੱਦ ਕਰਨ............

SGPC members during Protests

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਿਹੜਾ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵਿੱਚ ਰੱਦ ਕਰਨ ਦੇ ਮਾਮਲੇ ਨੂੰ ਲੈ ਕੇ ਸਕਤੇ ਵਿਚ ਹਨ ਉਨ੍ਹਾਂ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਕਰਦਿਆਂ ਬੀਤੇ ਸਮੇਂ 523 ਕੱਢੇ ਗਏ ਮੁਲਾਜ਼ਮਾਂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਦਫਤਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਤੇ ਮੰਗ ਕੀਤੀ ਕਿ ਉਹ ਸ਼ਰਤਾਂ ਪੂਰੀਆਂ ਕਰਕੇ ਭਰਤੀ ਹੋਏ ਸਨ ਤੇ ਉਹਨਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਬਹਾਲ ਕੀਤਾ ਜਾਵੇ। 
ਹੱਥਾਂ ਵਿਚ ਆਪਣੀਆਂ ਮੰਗਾਂ ਦੇ ਵੱਡੇ ਵੱਡੇ ਬੈਨਰ ਫੜੀ ਇਹਨਾਂ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ ਤੇ ਸ਼੍ਰੋਮਣੀ ਕਮੇਟੀ ਦੇ ਵਿਰੋਧ 'ਚ ਨਾਅਰੇਬਾਜ਼ੀ ਕਰਦਿਆਂ

ਮੰਗ ਕੀਤੀ ਕਿ ਉਹ ਪੂਰੀ ਸਾਰੀਆਂ ਸ਼ਰਤਾਂ ਪੂਰੀਆਂ ਕਰਕੇ ਦਸ ਹਜ਼ਾਰ ਤੋ ਘੱਟ ਤਨਖਾਹ ਤੇ ਭਰਤੀ ਹੋਏ ਸਨ ਪਰ ਉਹਨਾਂ ਨੂੰ ਬਿਨਾਂ ਕਿਸੇ ਕਾਰਨ ਨੌਕਰੀ ਤੋ ਫਾਰਗ ਕਰ ਦਿੱਤਾ। ਇਨਾਂ ਨੌਕਰੀ ਤੋ ਕੱਢੇ ਗਏ ਮੁਲਾਜ਼ਮਾਂ ਨੇ ਪਰਧਾਨ ਸ੍ਰ ਗੋਬਿੰਦ ਸਿੰਘ ਲੌਗੋਵਾਲ ਦੇ ਨਾਮ ਤੇ ਇੱਕ ਮੰਗ ਪੱਤਰ ਵੀ ਦਿੱਤਾ ਜਿਸ ਵਿੱਚ ਜਿਥੇ ਮਿੰਨਤ ਕੀਤੀ ਗਈ ਹੈ ਉਥੇ ਇਹ ਵੀ ਵਿਸ਼ਵਾਸ਼ ਦਿਵਾਇਆ ਹੈ ਕਿ ਬਹਾਲੀ ਉਪਰੰਤ ਜਿਹਨਾਂ ਮੁਲਾਜ਼ਮਾਂ ਨੇ ਕੇਸ ਅਦਾਲਤ ਵਿੱਚ ਕੀਤੇ ਹਨ ਉਹ ਵਾਪਸ ਲੈ ਲੈਣਗੇ।

ਮੰਗ ਪੱਤਰ ਸ਼ਰੋਮਣੀ ਕਮੇਟੀ ਦੇ ਸਕੱਤਰ ਸ੍ਰ ਮਨਜੀਤ ਸਿੰਘ ਨੂੰ ਦਿੱਤਾ ਜਿਹਨਾਂ ਨੇ ਵਿਸ਼ਵਾਸ਼ ਦਿਵਾਇਆ ਕਿ ਪ੍ਰਧਾਨ ਸ੍ਰ ਗੋਬਿੰਦ ਸਿੰਘ ਲੌਗੋਵਾਲ ਤੱਕ ਪੁੱਜਦਾ ਕਰ ਦਿੱਤਾ ਜਾਵੇਗਾ।ਵਰਨਣਯੋਗ ਹੈ ਕਿ 2016 ਨਵੰਬਰ ਵਿੱਚ ਸ਼੍ਰੋਮਣੀ ਕਮੇਟੀ ਦੇ ਬਣੇ ਪ੍ਰਧਾਨ ਸ੍ਰ ਕਿਰਪਾਲ ਸਿੰਘ ਬੰਡੂਗਰ ਨੇ ਇਹ ਭਰਤੀ ਕੀਤੀ ਸੀ ਅਤੇ ਸ਼੍ਰ ਗੋਬਿੰਦ ਸਿੰਘ ਲੌਗੋਵਾਲ ਨੂੰ ਬਲੀ ਦਾ ਬੱਕਰਾ ਬਣਾ ਕੇ ਸ੍ਰ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤੇ ਇਹਨਾਂ ਮੁਲਾਜ਼ਮਾਂ ਨੂੰ ਫਾਰਗ ਕੀਤਾ ਗਿਆ ਤੇ ਉਸ ਸਮੇਂ ਤੋ ਹੀ ਭਾਰੀ ਵਿਰੋਧ ਹੋ ਰਿਹਾ ਹੈ। ਇਨਾਂ ਮੁਲਾਜਮਾਂ ਨੂੰ ਸ਼੍ਰੋਮਣੀ ਕਮੇਟੀ ਦੀਆ ਵੱਖ ਵੱਖ ਸੰਸਥਾਵਾਂ ਵਿੱਚ ਭਰਤੀ ਕੀਤਾ ਗਿਆ ਸੀ।  

Related Stories