ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਲਾਹੀ ਬਾਣੀ ਦਾ ਆਨੰਦ ਮਾਣਿਆ ਗਿਆ ਅਤੇ ਸਰਬੱਤ ਦੇ ਭਲਾ ਦੀ ਕੀਤੀ

Banwarilal Purohit

 

ਅੰਮ੍ਰਿਤਸਰ  (ਰਾਜੇਸ਼ ਕੁਮਾਰ ਸੰਧੂ) ਅਜ ਅੰਮ੍ਰਿਤਸਰ ਵਿਖੇ ਪੰਜਾਬ ਦੇ ਨਵੇਂ ਰਾਜਪਾਲ ਗਵਰਨਰ ਬਨਵਾਰੀ ਲਾਲ ਪੁਰੋਹਿਤ ੳਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ (Badal family arrives at Sachkhand Sri Harmandir Sahib to pay obeisance)  ਲਈ ਪਹੁੰਚੇ।

 

 

ਇੱਥੇ ਉਹਨਾਂ ਨੇ ਗੁਰੂ ਘਰ ਮੱਥਾ ਟੇਕਿਆ, ਇਲਾਹੀ ਬਾਣੀ ਦਾ ਆਨੰਦ ਮਾਣਿਆ ਗਿਆ ਅਤੇ ਸਰਬੱਤ ਦੇ ਭਲਾ ਦੀ  (Badal family arrives at Sachkhand Sri Harmandir Sahib to pay obeisance)  ਅਰਦਾਸ ਕੀਤੀ।

 

ਉਨ੍ਹਾਂ ਸ਼ਰਧਾ ਸਹਿਤ ਕੜਾਹ ਪ੍ਰਸ਼ਾਦ ਦੀ ਦੇਗ ਭੇਟ ਕਰਕੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੂੰ ਸੂਚਨਾ ਕੇਂਦਰ ਦੇ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਮਰਯਾਦਾ ਬਾਰੇ ਜਾਣਕਾਰੀ ਦਿੱਤੀ ਗਈ।

 

ਇਸ ਮੌਕੇ ਸਾਰੇ ਹੀ ਸਰਕਾਰੀ ਅਮਲੇ ਡਿਪਟੀ ਕਮਿਸ਼ਨਰ ਗੁਰਪ੍ਰੀਤੁ ਖਹਿਰਾ ਪੁਲਿਸ ਕਮਿਸ਼ਨਰ ਵਿਕਰਮਜੀਤ ਸਿੰਘ ਦੁੱਗਲ ਅਤੇ ਹੋਰ ਸਰਕਾਰੀ ਅਧਿਕਾਰੀਆਂ ਵੱਲੋਂ ਜਿਥੇ ਉਹਨਾਂ ਦਾ ਅੰਮ੍ਰਿਤਸਰ ਗੁਰੂਨਗਰੀ ਪਹੁੰਚਣ ਤੇ ਸਵਾਗਤ ਕੀਤਾ ਗਿਆ।

 

 

ਉਥੇ ਹੀ ਸ੍ਰੀ ਦਰਬਾਰ ਸਾਹਿਬ ਦੇ ਇਨਫਰਮੇਸ਼ਨ ਅਧਿਕਾਰੀਆ ਵੱਲੋਂ ਉਹਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਉਹ ਅਜ ਸੰਸਾਰ ਭਰ ਦੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ ਜਿਸ ਨਾਲ ਮਨ ਨੂੰ ਬਹੁਤ ਸਾਂਤੀ ਮਿਲੀ ਹੈ।  ਜਿਥੇ ਉਹਨਾਂ ਵੱਲੋਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ ਉਥੇ ਹੀ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ ਗਿਆ ਹੈ।