ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ਹਾਈ ਕੋਰਟ ਵੱਲੋਂ ਖਾਰਜ

ਏਜੰਸੀ

ਖ਼ਬਰਾਂ, ਪੰਜਾਬ

ਹਾਈ ਕੋਰਟ ਨੇ ਕਿਹਾ- ਕਿਸ ਹੱਕ ਨਾਲ ਭਗਤ ਸਿੰਘ ਨੂੰ ਸ਼ਹੀਦ ਦਾ ਦਰਜ ਦੇਣ ਲਈ ਕਿਹਾ ਜਾਵੇ, ਅਜਿਹਾ ਕੋਈ ਕਾਨੂੰਨ ਜਾਂ ਰਿਕਾਰਡ ਪੇਸ਼ ਨਹੀਂ

Punjab-Haryana High Court

 

ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਭਗਤ ਸਿੰਘ ਅਤੇ ਉਹਨਾਂ ਦੇ ਦੋ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਵਾਲੀ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਦਾਇਰ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।

ਚੀਫ਼ ਜਸਟਿਸ ਰਵੀਸ਼ੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ਦੀ ਡਿਵੀਜ਼ਨ ਬੈਂਚ ਨੇ ਫ਼ੈਸਲੇ ਵਿਚ ਕਿਹਾ ਕਿ ਉਹ ਕਿਸ ਅਧਿਕਾਰ ਨਾਲ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦੇਣ ਲਈ ਕਹਿ ਸਕਦੇ ਹਨ, ਇਸ ਮਾਮਲੇ ਵਿਚ ਦਿੱਲੀ ਹਾਈ ਕੋਰਟ ਨੇ ਪਹਿਲਾਂ ਹੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਬੈਂਚ ਨੇ ਫੈਸਲੇ 'ਚ ਕਿਹਾ ਕਿ ਪਟੀਸ਼ਨਰ ਨੇ ਅਜਿਹਾ ਕੋਈ ਕਾਨੂੰਨ ਜਾਂ ਰਿਕਾਰਡ ਪੇਸ਼ ਨਹੀਂ ਕੀਤਾ ਹੈ, ਜਿਸ ਦੇ ਆਧਾਰ 'ਤੇ ਫੈਸਲਾ ਲਿਆ ਜਾ ਸਕੇ।

ਹਾਈਕੋਰਟ ਨੇ ਪਟੀਸ਼ਨਰ ਨੂੰ ਪੁੱਛਿਆ ਕਿ ਕੀ ਕਾਨੂੰਨ ਵਿਚ ਅਜਿਹੀ ਕੋਈ ਵਿਵਸਥਾ ਹੈ, ਜਿਸ ਤਹਿਤ ਅਦਾਲਤ ਨੂੰ ਇਹ ਨਿਰਦੇਸ਼ ਦੇਣ ਦਾ ਅਧਿਕਾਰ ਦਿੱਤਾ ਗਿਆ ਹੈ? ਪਟੀਸ਼ਨਕਰਤਾ ਕੋਲ ਇਸ ਸਵਾਲ ਦਾ ਜਵਾਬ ਨਹੀਂ ਸੀ। ਸੋਨੀਪਤ ਦੇ ਵਕੀਲ ਬਿਜੇਂਦਰ ਸਾਂਗਵਾਨ ਨੇ ਇਸ ਮਾਮਲੇ ਨੂੰ ਲੈ ਕੇ ਪਹਿਲਾਂ ਦਿੱਲੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।