ਅਜਨਾਲਾ 'ਚ ਕਾਂਗਰਸੀ ਸਰਪੰਚ ਦੇ ਭਤੀਜੇ ਨੂੰ ਮਾਰੀਆਂ ਗੋਲੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੰਭੀਰ ਰੂਪ ਵਿਚ ਹਸਪਤਾਲ ਚ ਕਰਵਾਇਆ ਭਰਤੀ

photo

 

ਅਜਨਾਲਾ-ਅਜਨਾਲਾ ਦੇ ਨਾਲ ਲੱਗਦੇ ਪਿੰਡ ਬੱਲੜਵਾਲ 'ਚ ਕਾਂਗਰਸੀ ਸਰਪੰਚ ਦੇ ਭਤੀਜੇ ਨੂੰ ਗੋਲੀਆਂ ਮਾਰੀਆਂ ਗਈਆਂ। ਨੌਜਵਾਨ ਨੂੰ ਗੰਭੀਰ ਰੂਪ ਵਿਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਇਹ ਵੀ ਪੜ੍ਹੋ:  ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਮੇਲਾ ਵੇਖਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ 

ਜਾਣਕਾਰੀ ਅਨੁਸਾਰ ਆਬਾਦੀ ਬਾਬਾ ਗਮਚੁੱਕ ਵਿਖੇ ਦੋ ਧਿਰਾਂ ਵਿਚਾਲੇ ਹੋਈ ਲੜਾਈ ਤੋਂ ਬਾਅਦ ਬੀਤੀ ਦੇਰ ਰਾਤ ਇਕ ਧਿਰ ਨੇ ਦੂਜੀ ਧਿਰ ਦੇ ਨੌਜਵਾਨ ਕਾਂਗਰਸੀ ਸਰਪੰਚ ਪੁਨਣ ਸਿੰਘ ਦੇ ਭਤੀਜੇ ਬਲਵਿੰਦਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ।

ਇਹ ਵੀ ਪੜ੍ਹੋ: ਕੈਨੇਡਾ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਬਲਵਿੰਦਰ ਸਿੰਘ ਨੂੰ ਤੁਰੰਤ ਅਜਨਾਲਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਤੇ ਉਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ।