Bathinda News: ਸ਼ਰਾਰਤੀ ਅਨਸਰ ਵੱਲੋਂ ਗੁਰਦੁਆਰਾ ਸਾਹਿਬ ਦੇ ਤੋੜੇ ਸ਼ੀਸ਼ੇ, ਘਟਨਾ ਸੀਸੀਟੀਵੀ ਕੈਦ, ਜਾਂਚ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋਸ਼ੀ ਨੂੰ ਜਲਦ ਗ੍ਰਿਫਤਾਰ ਕਰ ਸਖ਼ਤ ਕਾਰਵਾਈ ਕਰਨ ਦੀ ਕੀਤੀ ਮੰਗ

Bathinda News: The mischievous elements broke the glass of Gurdwara Sahib, the incident was caught on CCTV, investigation started

Bathinda News: ਬਠਿੰਡਾ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਬੀਤੀ ਅੱਧੀ ਰਾਤ ਸ਼ਰਾਰਤੀ ਅਨਸਰ ਵੱਲੋਂ 100 ਫੁੱਟੀ ਰੋਡ 'ਤੇ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿੱਚ ਸਥਿਤ ਗੁਰਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਦੀ ਡਿਓੜੀ ਦੇ ਸ਼ੀਸ਼ੇ ਰੋੜੇ ਮਾਰ ਕੇ ਭੰਨ ਦਿੱਤੇ ਗਏ ਅਤੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦਾ ਪਤਾ ਚੱਲਦੇ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

ਘਟਨਾ ਸੀਸੀਟੀਵੀ ਵਿੱਚ ਕੈਦ

ਇਸ ਮੌਕੇ ਉੱਤੇ ਵੱਡੀ ਗਿਣਤੀ ਵਿੱਚ ਪੁਲਿਸ ਪਹੁੰਚੀ। ਗੁਰਦੁਆਰਾ ਸਾਹਿਬ ਅਤੇ ਹੋਰਨਾਂ ਥਾਵਾਂ ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਗਈ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸੇਖੋ ਅਤੇ ਗੁਰਤੇਜ ਸਿੰਘ ਨੇ ਕਿਹਾ ਕਿ ਇਸ ਘਟਨਾ ਸਬੰਧੀ ਜਦੋਂ ਉਹਨਾਂ ਨੂੰ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵੱਲੋਂ ਸੂਚਿਤ ਕੀਤਾ ਗਿਆ ਤਾਂ ਉਹ ਤੁਰੰਤ ਮੌਕੇ ਉੱਤੇ ਪਹੁੰਚੇ ਤੇ ਉਹਨਾਂ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਗੁਰਦੁਆਰਾ ਸਾਹਿਬ ਦੀ ਡਿਓੜੀ ਦੇ ਸ਼ੀਸ਼ੇ ਭੰਨੇ ਗਏ ਹਨ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਮੌਕੇ ਉੱਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀ ਨੇ ਜਾਂਚ ਦਾ ਦਿੱਤਾ ਭਰੋਸਾ

ਇਸ ਮੌਕੇ ਡੀਐਸਪੀ ਸਰਬਜੀਤ ਸਿੰਘ ਬਰਾੜ ਨੇ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੇ ਆਧਾਰ ਉੱਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਰਦ ਗਿਰਦ ਕੈਮਰੇ ਵੀ ਫਰੋਲੇ ਜਾ ਰਹੇ ਹਨ ਤਾਂ ਕਿ ਪਤਾ ਲਗਾਇਆ ਜਾ ਸਕੇ ਇਹ ਘਟਨਾ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਇੱਕ ਸੀ ਜਾਂ ਇਸ ਤੋਂ ਵੱਧ ਉਹਨਾਂ ਕਿਹਾ ਕਿ ਜਲਦ ਹੀ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਏਗਾ।