ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਨੇ ਹੜ੍ਹਾਂ ਦੀ ਸਥਿਤੀ ਨੂੰ ਵੇਖਦੇ ਹੋਏ ਸਟੇਟ ਡੈਲੀਗੇਟ ਇਜਲਾਸ ਕੀਤਾ ਮੁਲਤਵੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਵਰਕਰਾਂ ਨੂੰ ਰਾਹਤ ਕਾਰਜਾਂ ਵਿੱਚ ਜੁਟਣ ਦੀ ਕੀਤੀ ਅਪੀਲ

Revived Shiromani Akali Dal postpones state delegate session in view of flood situation

Giani Harpreet Singh news : ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 6 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਏ ਗਏ ਸਟੇਟ ਡੈਲੀਗੇਟ ਇਜਲਾਸ ਨੂੰ ਤੁਰੰਤ ਪ੍ਰਭਾਵ ਨਾਲ ਮੁਲਤਵੀ ਕਰ ਦਿੱਤਾ ਗਿਆ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਵੇਲੇ ਸਰਹੱਦ ਨਾਲ ਲੱਗਦੇ ਜ਼ਿਲੇ੍ਹ ਪੂਰੀ ਤਰ੍ਹਾਂ ਹੜ੍ਹ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਅਜਿਹੇ ਵਿੱਚ ਜਿੱਥੇ ਸਾਰੇ ਵੱਡੇ ਸਿਆਸੀ ਪ੍ਰੋਗਰਾਮ ਪਹਿਲਾਂ ਹੀ ਮੁਲਤਵੀ ਕੀਤਾ ਜਾ ਚੁੱਕੇ ਹਨ, ਹਾਲਾਤ ਸੁਖਾਵੇਂ ਹੋਣ ਤੱਕ ਸਟੇਟ ਡੈਲੀਗੇਟ ਇਜਲਾਸ ਨੂੰ ਮੁਲਤਵੀ ਕੀਤਾ ਜਾਂਦਾ ਹੈ।

ਪਾਰਟੀ ਦਫਤਰ ਤੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ, ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜਿੱਥੇ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਰਹੇ ਹਨ, ਉੱਥੇ ਹੀ ਉਨ੍ਹਾਂ ਵਲੋਂ ਪਾਰਟੀ ਦੇ ਲੀਡਰ ਸਾਹਿਬਾਨ ਅਤੇ ਵਰਕਰਾਂ ਨੂੰ ਵੀ ਰਾਹਤ ਕਾਰਜਾਂ ਵਿੱਚ ਜੁਟਣ ਦੀ ਅਪੀਲ ਕੀਤੀ ਗਈ ਹੈ। ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਵੇਲੇ 8 ਜ਼ਿਲੇ੍ਹ ਬੁਰੀ ਤਰ੍ਹਾਂ ਹੜ੍ਹਾਂ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਤਾਜਾ ਸਥਿਤੀ ਨੂੰ ਵੇਖਦੇ ਹੋਏ ਇਨ੍ਹਾਂ ਹਾਲਤਾਂ ਵਿੱਚ ਪ੍ਰਭਾਵਿਤ ਜ਼ਿਲਿ੍ਹਆਂ ਨੂੰ ਮਦਦ ਵਾਲੇ ਹੱਥਾਂ ਦੀ ਲੋੜ ਹੈ। ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਜਿਵੇਂ ਹੀ ਹਾਲਾਤ ਸਥਿਰ ਹੋਣਗੇ, ਸਥਿਤੀ ਤੇ ਸਮੀਖਿਆ ਤੋਂ ਬਾਅਦ ਨੂੰ ਜਨਰਲ ਇਜਲਾਸ ਲਈ ਅਗਲੀ ਤਾਰੀਖ ਨੂੰ ਜਾਰੀ ਕੀਤਾ ਜਾਵੇਗਾ।