ਲੋਕ ਸੰਪਰਕ ਵਿਭਾਗ ਨੇ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਸਫਾਈ ਮੁਹਿੰਮ ਚਲਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਨੂੰ ਯਾਦਗਾਰ ਬਣਾਉਣ ਲਈ ਅੱਜ ਸੂਬਾ ਤੇ ਜ਼ਿਲ੍ਹਾ ਪੱਧਰ ਦੇ ਸਮੂਹ ਦਫ਼ਤਰਾਂ ਵਿਖੇ ਸਫਾਈ ਅਭਿਆ...

Mahatma Gandhi

ਚੰਡੀਗੜ੍ਹ : ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਨੂੰ ਯਾਦਗਾਰ ਬਣਾਉਣ ਲਈ ਅੱਜ ਸੂਬਾ ਤੇ ਜ਼ਿਲ੍ਹਾ ਪੱਧਰ ਦੇ ਸਮੂਹ ਦਫ਼ਤਰਾਂ ਵਿਖੇ ਸਫਾਈ ਅਭਿਆਨ ਚਲਾਇਆ ਗਿਆ। ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਭਾਗ ਦੇ ਵਧੀਕ ਡਾਇਰੈਕਟਰ ਡਾ.ਸੇਨੂੰ ਦੁੱਗਲ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਿਤ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਆਪੋ-ਆਪਣੇ ਦਫ਼ਤਰਾਂ ਦੀ ਸਫਾਈ ਕੀਤੀ ਗਈ।

ਸੂਬੇ 'ਚ ਸਥਿਤ ਸਮੂਹ ਜ਼ਿਲਾ ਲੋਕ ਸੰਪਰਕ ਦਫਤਰਾਂ ਵਿੱਚ ਵੀ ਸਫਾਈ ਮੁਹਿੰਮ ਚਲਾਈ ਗਈ। ਡਾ. ਸੇਨੂੰ ਦੁੱਗਲ ਨੇ ਕਿਹਾ ਕਿ ਸਫਾਈ ਸਿਰਫ਼ ਇਕ ਦਿਨ ਦਾ ਅਭਿਆਸ ਨਹੀਂ ਹੋਣਾ ਚਾਹੀਦਾ, ਸਗੋਂ ਸਾਨੂੰ ਸਾਰੀਆਂ ਨੂੰ ਆਪਣੀ ਜ਼ਿੰਦਗੀ ਵਿੱਚ ਇਸ ਨੂੰ ਇੱਕ ਆਦਤ ਵਾਂਗ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਇਸ ਪਹਿਲਕਦਮੀ ਪ੍ਰਤੀ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਵਿਖਾਏ ਗਏ ਉਤਸ਼ਾਹ ਤੇ ਗੰਭੀਰਤਾ ਦੀ ਸ਼ਲਾਘਾ ਕੀਤੀ ਗਈ।

ਇਸ ਸਫਾਈ ਮੁਹਿੰਮ ਦੌਰਾਨ ਵਿਭਿੰਨ ਗਤੀਵਿਧੀਆਂ ਲਈ ਵਿਭਾਗ ਦੇ ਮੁਲਾਜ਼ਮਾਂ ਨੂੰ ਗਰੁੱਪਾਂ ਵਿੱਚ ਵੰਡਿਆ ਗਿਆ। ਲੰਬੇ ਵਿਅਕਤੀਆਂ ਦਾ ਕੰਮ ਛੱਤਾਂ ਦੀ ਸਫਾਈ ਤੇ ਹੋਰਨਾਂ ਨੂੰ ਫਰਸ਼ਾਂ ਤੇ ਫਰਨੀਚਰ ਦੀ ਸਫਾਈ ਦਾ ਜ਼ਿੰਮਾ ਸੌਪਿਆ ਗਿਆ। ਵਿਭਾਗ ਦੇ ਮੁਲਾਜ਼ਮਾਂ ਨੇ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦੀ ਸਹੁੰ ਵੀ ਚੁੱਕੀ।