ਹਾਈਕੋਰਟ ਵੱਲੋਂ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਨੂੰ ਇਕ ਵਾਰ ਫਿਰ ਵੱਡਾ ਝਟਕਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼ਾਹਕੋਟ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਪੰਜਾਬ ਵਿਧਾਨ ਸਭਾ ‘ਚ ਪਹੁੰਚੇ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ...

Laddi Sherowalia

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼ਾਹਕੋਟ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਪੰਜਾਬ ਵਿਧਾਨ ਸਭਾ ‘ਚ ਪਹੁੰਚੇ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੀ ਮੰਗ ਕੀਤੀ ਹੈ।

ਦੱਸਿਆ ਜਾਂਦਾ ਹੈ ਕਿ ਡੈਮੋਕ੍ਰੇਟਿਕ ਭਾਰਤੀ ਸਮਾਜ ਦੀ ਪਹਿਲਾਂ ਰਹਿ ਚੁੱਕੀ ਉਮੀਦਵਾਰ ਪਰਮਜੀਤ ਕੌਰ ਵੱਲੋਂ ਲਾਡੀ ਸ਼ੇਰੋਵਾਲੀਆਂ ਖ਼ਿਲਾਫ਼ ਹਾਈ ਕੋਰਟ ਵਿਚ ਪਟੀਸ਼ਨ ਦਰਜ ਕੀਤੀ ਗਈ ਸੀ।

ਇਸ ਪਟੀਸ਼ਨ ਦਾ ਜ਼ਿਕਰ ਕਰਦੇ ਹੋਏ ਲਾਡੀ ਸ਼ੇਰੋਵਾਲੀਆ ਉਤੇ ਦੋਸ਼ ਲਗਾਏ ਗਏ ਸਨ। ਇਸ ਲਈ ਇਹ ਚੋਣ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਇਸ ਪੁਟੀਸ਼ਨ ਦੀ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਾਡੀ ਸ਼ੇਰੋਵਾਲੀਆ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੀ ਮੰਗ ਕੀਤੀ ਹੈ।