ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਲੀਡਰ ਨੇ ਸੁਣਾਈਆਂ ਖਰੀਆਂ ਖਰੀਆਂ

ਏਜੰਸੀ

ਖ਼ਬਰਾਂ, ਪੰਜਾਬ

ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੋਂ ਬਾਅਦ ਭਾਜਪਾ ਨੇ ਕੈਪਟਨ ਦੇ ਬਿਆਨ ਨੂੰ ਕਰੜੇ ਹੱਥੀਂ ਲਿਆ

BJP and Captain Amarinder Singh

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਮਾਮਲੇ ਵਿਚ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਹੋ ਗਈ ਹੈ। ਕੇਂਦਰ ਸਰਕਾਰ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਅੱਠ ਸਿੱਖ ਕੈਦੀਆਂ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ।

ਰਾਜੋਆਣਾ ਦੇ ਮੁੱਦੇ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ ਅਤੇ ਵਿਰੋਧੀ ਪਾਰਟੀਆਂ ਵਲੋਂ ਇਕ-ਦੂਜੇ 'ਤੇ ਦੋਸ਼ਾਂ ਦਾ ਸਿਲਸਿਲਾ ਵੀ ਸ਼ੁਰੂ ਹੋ ਚੁੱਕਾ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਹੋਣ 'ਤੇ ਵੱਡਾ ਬਿਆਨ ਦਿੱਤਾ ਗਿਆ ਹੈ। ਕੈਪਟਨ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਉਨ੍ਹਾਂ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਚੀ ਮੰਗੀ ਗਈ ਸੀ, ਜਿਸ 'ਚ ਰਾਜੋਆਣਾ ਦਾ ਨਾਂ ਜ਼ਰੂਰ ਸ਼ਾਮਲ ਸੀ ਅਤੇ 17 ਬੰਦੀ ਸਿੱਖਾਂ ਦੀ ਸੂਚੀ ਕੇਂਦਰ ਨੂੰ ਸੌਂਪੀ ਗਈ ਸੀ, ਜਿਸ 'ਚ ਹਵਾਰਾ ਤੇ ਭੁੱਲਰ ਦਾ ਨਾਂ ਵੀ ਸ਼ਾਮਲ ਸੀ ਪਰ ਨਾਲ ਹੀ ਕੈਪਟਨ ਨੇ ਕਿਹਾ ਕਿ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਵੀ ਸੂਰਤ 'ਚ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੋਂ ਬਾਅਦ ਭਾਜਪਾ ਨੇ ਕੈਪਟਨ ਦੇ ਬਿਆਨ ਨੂੰ ਕਰੜੇ ਹੱਥੀਂ ਲਿਆ,

ਅੰਮ੍ਰਿਤਸਰ ਸਾਹਿਬ ਤੋਂ ਭਾਜਪਾ ਨੇਤਾ ਤਰੁਣ ਚੁੱਘ ਦਾ ਕਹਿਣਾ ਕਿ ਹੁਣ ਕੇਪਟਨ ਅਮਰਿੰਦਰ ਸਿੰਘ ਕ੍ਰੈਡਿਟ ਵਾਰ ਲੈਣਾ ਚਾਹੁੰਦੇ ਨੇ, ਉਹ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਤੋਂ ਪੁੱਛਣ ਜਿਸ ਨੇ ਕਮਲ ਨਾਥ ਵਰਗੇ ਅਪਰਾਧੀਆਂ ਨੂੰ ਮੁੱਖ ਮੰਤਰੀ ਬਣਾਇਆ ਜਿਹਨਾਂ ਦੇ ਹੱਥ ਨਿਰਦੋਸ਼ ਸਿੱਖਾਂ ਦੇ ਖੂਨ ਨਾਲ ਲਿੱਬੜੇ ਹਨ। ਉਹਨਾਂ ਨੇ ਕਿਹਾ ਕਿ ਪਹਿਲਾਂ ਕੇਂਦਰ ਅਤੇ ਪੰਜਾਬ ;ਚ ਜਦ ਕਾਂਗਰਸ ਦੀ ਸਰਕਾਰ ਸੀ ਤਾਂ ਉਸ ਵਕਤ ਅਜਿਹਾ ਉਪਰਾਲਾ ਕਿਉਂ ਨਹੀਂ ਕੀਤਾ ਗਿਆ।

ਹੋਰਨਾਂ ਕੇਸਾਂ ਵਿੱਚ ਉਮਰ ਕੈਦ ਤੇ ਹੋਰ ਸਜ਼ਾਵਾਂ ਤਹਿਤ ਜੇਲ੍ਹਾਂ ਵਿੱਚ ਬੰਦ ਅੱਠ ਸਿੱਖ ਕੈਦੀਆਂ ਨੂੰ ਸਜ਼ਾ ਦੀ ਮਿਆਦ ਪੂਰੀ ਹੋਣ ਤੋਂ ਪਹਿਲਾਂ ਵਿਸ਼ੇਸ਼ ਮੁਆਫ਼ੀ ਤਹਿਤ ਰਿਹਾਅ ਕੀਤਾ ਜਾਵੇਗਾ। ਇਨ੍ਹਾਂ ਸਿੱਖ ਕੈਦੀਆਂ ਨੂੰ ਵੱਖ ਵੱਖ ਅਦਾਲਤਾਂ ਨੇ ਪੰਜਾਬ ਵਿੱਚ ਅਤਿਵਾਦ ਦੇ ਦੌਰ ਦੌਰਾਨ ਕੀਤੇ ਅਪਰਾਧਾਂ ਲਈ ਸਜ਼ਾਵਾਂ ਸੁਣਾਈਆਂ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।