ਸੁਖਬੀਰ ਤੇ ਹਰਸਿਮਰਤ ਦੇ ਪਹੁੰਚਣ ਤੋਂ ਪਹਿਲਾਂ ਸੀਲ ਕਰ ਦਿੱਤਾ ਚੰਡੀਗੜ੍ਹ ਸਾਰਾ

ਏਜੰਸੀ

ਖ਼ਬਰਾਂ, ਪੰਜਾਬ

ਚੰਡੀਗੜ੍ਹ ਪਹੁੰਚ ਕੇ ਰਾਜਪਾਲ ਨਾਲ ਕਰਨਗੇ ਮੁਲਾਕਾਤ

file photo

ਚੰਡੀਗੜ੍ਹ : ਪੰਜਾਬ  ਵਿੱਚ ਕਿਸਾਨਾਂ ਦੇ ਨਾਲ-ਨਾਲ ਰਾਜਨੀਤਿਕ ਪਾਰਟੀਆਂ ਵੀ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਦਾ ਜ਼ੋਰਦਾਰ ਤਰੀਕੇ ਨਾਲ ਲਗਾਤਾਰ ਵਿਰੋਧ ਕਰ ਰਹੀਆਂ ਹਨ। ਇਸ ਦੇ ਮੱਦਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਕਿਸਾਨ ਮਾਰਚ ਕੱਢਿਆ ਜਾ ਰਿਹਾ ਹੈ, ਅਤੇ ਚੰਡੀਗੜ੍ਹ ਪਹੁੰਚ ਕੇ ਰਾਜਪਾਲ ਨਾਲ ਮੁਲਾਕਾਤ ਕਰੇਗਾ।

ਚੰਡੀਗੜ੍ਹ ਵਿੱਚ ਇਸ ਮਾਰਚ ਤਹਿਤ  2 ਲੱਖ ਲੋਕਾਂ ਦੇ ਆਉਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ ਕਿਉਂਕਿ ਅਕਾਲੀ ਦਲ ਵੱਲੋਂ ਤਿੰਨ ਤਖ਼ਤਾਂ ਤੋਂ ਟਰੈਕਟਰ ਰੈਲੀ ਦੇ ਰੂਪ 'ਚ ਲੱਖਾਂ ਲੋਕਾਂ ਨੂੰ ਲੈ ਕੇ ਹਜ਼ਾਰਾਂ ਵਾਹਨ ਚੰਡੀਗੜ੍ਹ 'ਚ ਦਾਖ਼ਲ ਕੀਤੇ ਜਾਣਗੇ। ਸਾਵਧਾਨੀ ਨੂੰ ਵੇਖਦੇ ਹੋਏ ਚੰਡੀਗੜ੍ਹ ਪੁਲਸ  ਨੇ ਸ਼ਹਿਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਅਕਾਲੀ ਦਲ ਦੀ ਰੈਲੀ ਨੂੰ ਕਿਸੇ ਪਾਸਿਓਂ ਵੀ ਚੰਡੀਗੜ੍ਹ 'ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। 

ਇੱਥੇ ਇਹ ਵੀ ਦੱਸ ਦੇਈਏ ਕਿ ਅਕਾਲੀ ਦਲ ਦੀ ਰੈਲੀ ਪਹਿਲਾਂ ਮੋਹਾਲੀ ਤੋਂ ਚੰਡੀਗੜ੍ਹ ਆਉਣੀ ਸੀ ਪਰ ਹੁਣ ਇਸ ਦਾ ਰੂਟ ਪਲਾਨ ਬਦਲ ਦਿੱਤਾ ਗਿਆ ਹੈ।