image
ਜਲੰਧਰ, 30 ਸਤੰਬਰ (ਪਪ): ਬਸਤੀ ਬਾਵਾ ਖੇਲ ਇਲਾਕੇ ਵਿਚ ਰਹਿਣ ਵਾਲੇ ਇਕ ਨੌਜਵਾਨ ਨੇ ਜਲੰਧਰ-ਲੁਧਿਆਣਾ ਹਾਈਵੇਅ ਸਥਿਤ ਵੀਵਾ ਕਾਲਜ ਮਾਲ ਦੇ ਪਿੱਛੇ ਰੇਲਵੇ ਟਰੈਕ ਉਤੇ ਟਰੇਨ ਦੇ ਅੱਗੇ ਆ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਤੋਂ ਪਹਿਲਾਂ ਉਸ ਨੇ ਅਪਣੇ ਫ਼ੇਸਬੁੱਕ ਅਕਾਊਂਟ ਉਤੇ ਲਾਈਵ ਹੋ ਕੇ ਇਸ ਦੀ ਸੂਚਨਾ ਦਿਤੀ। ਜੀਆਰਪੀ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭਿਜਵਾ ਦਿਤੀ। ਜੀਆਰਪੀ ਦੇ ਐਸਆਈ ਅਸ਼ੋਕ ਕੁਮਾਰ ਨੇ ਕਿਹਾ ਕਿ ਲਾਸ਼ ਮਿਲਣ ਤੋਂ ਬਾਅਦ ਥਾਣਾ ਬਸਤੀ ਬਾਵਾ ਖੇਲ ਨੂੰ ਸੂਚਿਤ ਕਰ ਦਿਤਾ ਗਿਆ ਹੈ। ਉਸ ਦੇ ਪਰਵਾਰ ਤੋਂ ਸੰਪਰਕ ਹੋਣ ਤੋਂ ਬਾਅਦ ਹੀ ਉਸ ਦੀ ਖ਼ੁਦਕੁਸ਼ੀ ਦਾ ਅਸਲ ਕਾਰਨ ਸਾਹਮਣੇ ਆਵੇਗਾ। ਥਾਣਾ ਬਸਤੀ ਬਾਵਾ ਖੇਲ ਦੇ ਇੰਚਾਰਜ ਇੰਸਪੈਕਟਰ ਅਨਿਲ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਜੀਆਰਪੀ ਵਲੋਂ ਸੂਚਨਾ ਮਿਲੀ ਹੈ। ਨੌਜਵਾਨ ਦੇ ਪੱਕੇ ਪਤਾ ਬਾਰੇ ਵਿਚ ਪੁਲਿਸ ਛਾਣਬੀਣ ਕਰ ਰਹੀ ਹੈ। ਉਸ ਤੋਂ ਬਾਅਦ ਹੀ ਪਰਵਾਰ ਵਾਲਿਆਂ ਦੇ ਬਿਆਨ ਦਰਜ ਕੀਤੇ ਜਾਣਗੇ।