SC ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਤਹਿਤ 2021-22 ਲਈ ਸੋਧਿਆ ਕਾਰਜਕ੍ਰਮ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਦਿਆਰਥੀਆਂ ਦੁਆਰਾ ਫਰੀਸ਼ਿਪ ਕਾਰਡ ਜਮਾਂ ਕਰਵਾਉਣ ਦੀ ਆਖਰੀ ਮਿਤੀ 25 ਅਕਤੂਬਰ, 2021 ਹੈ

Revised Program for SC Students under Post Matric Scholarship Scheme released

 

ਚੰਡੀਗੜ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਭਾਰਤ ਵਿਚ ਅਨੁਸੂਚਿਤ ਜਾਤੀ ਦੇ ਅਧਿਐਨ (PMS-SC) ਨਾਲ ਸਬੰਧਤ ਵਿਦਿਆਰਥੀਆਂ ਨੂੰ ਸਾਲ 2021-22 ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਤਹਿਤ ਸੋਧੀ ਕਾਰਜ ਸਾਰਨੀ (Freeship Card) ਜਾਰੀ ਕੀਤੀ ਹੈ।

ਇਸ ਸੰਬਧੀ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੋਧੇ ਹੋਏ ਕਾਰਜਕ੍ਰਮ ਅਨੁਸਾਰ, ਵਿਦਿਆਰਥੀਆਂ ਦੁਆਰਾ ਫਰੀਸ਼ਿਪ ਕਾਰਡ ਜਮਾਂ ਕਰਵਾਉਣ ਦੀ ਆਖਰੀ ਮਿਤੀ (Fresh and renewable) 25 ਅਕਤੂਬਰ, 2021 ਹੈ, ਜਦਕਿ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਧਿਕਾਰੀਆਂ ਵੱਲੋਂ ਆਨਲਾਈਨ ਫ੍ਰੀਸ਼ਿੱਪ ਕਾਰਡ ਆਨਲਾਈਨ ਜਾਰੀ ਕਰਨ ਅਤੇ ਤਸਦੀਕ ਕਰਨ ਦੀ ਆਖਰੀ ਮਿਤੀ  31 ਅਕਤੂਬਰ, 2021 ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਕਾਲਰਸ਼ਿਪ ਲੈਣ ਲਈ ਵਿਦਿਆਰਥੀਆਂ ਤੋਂ ਅਰਜੀਆਂ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਤਿੰਨ ਹਫਤਿਆਂ ਬਾਅਦ ਡਾ: ਅੰਬੇਡਕਰ ਪੋਰਟਲ ‘ਤੇ ਉਪਲਬਧ ਕਰਵਾ ਦਿੱਤੀ ਜਾਵੇਗੀ। ਇਸ ਲਈ ਵਿਦਿਆਰਥੀਆਂ ਅਤੇ ਸੰਸਥਾਵਾਂ ਦੋਵਾਂ ਨੂੰ ਇਹ ਸੁਝਾਅ ਦਿੱਤਾ ਜਾਂਦਾ ਹੈ ਕਿ ਕੋਰਸ ਦੀ ਮਨਜੂਰੀ ਅਤੇ ਫੀਸ ਸਬੰਧੀ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਇਲਾਵਾ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਦਿਆਰਥੀ ਵਲੋਂ ਫ੍ਰੀਸ਼ਿਪ ਕਾਰਡ ਅਤੇ  ਸੰਸਥਾਵਾਂ ਵਲੋਂ ਰਜਿਸਟ੍ਰੇਸ਼ਨ ਲਈ ਅਪਲਾਈ ਕੀਤਾ ਜਾਵੇ।