PRTC ਤੇ ਪਨਬੱਸ ਮੁਲਾਜ਼ਮਾਂ ਨੇ ਟੈਂਕੀ ’ਤੇ ਚੜ੍ਹ ਕੇ ਕੀਤਾ ਪ੍ਰਦਰਸ਼ਨ, ਚੰਡੀਗੜ੍ਹ-ਖਰੜ ਹਾਈਵੇਅ ’ਤੇ ਕੀਤਾ ਚੱਕਾ ਜਾਮ
ਕੱਢੇ ਗਏ ਮੁਲਾਜ਼ਮ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
ਮੁਹਾਲੀ: ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਨੇ ਰੁਜ਼ਗਾਰ ਤੇ ਭਰਤੀ ਦੀ ਮੰਗ ਨੂੰ ਲੈ ਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸ ਦੇ ਨਾਲ ਹੀ ਖ਼ਬਰ ਆ ਰਹੀ ਹੈ ਕਿ ਇਨ੍ਹਾਂ ਮੁਲਾਜ਼ਮਾਂ ਨੇ ਚੰਡੀਗੜ੍ਹ-ਖਰੜ ਹਾਈਵੇਅ ਜਾਮ ਕਰ ਦਿੱਤਾ ਹੈ। ਕੁਝ ਮੁਲਾਜ਼ਮ ਟੈਂਕੀ ’ਤੇ ਚੜ੍ਹ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਸੀਂ ਪਿਛਲੇ 15 ਸਾਲਾਂ ਤੋਂ ਪਨਬੱਸ ਵਿੱਚ ਕੰਮ ਕਰ ਰਹੇ ਹਾਂ। ਸਾਡੇ ਖਿਲਾਫ ਨਜਾਇਜ਼ ਰਿਪੋਰਟਾਂ ਕਰਨ ਲਈ ਸਾਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ, ਸਾਨੂੰ ਬਲੈਕਲਿਸਟ ਕੀਤਾ ਗਿਆ। ਉਹ ਨਵੇਂ ਮੁਲਾਜ਼ਮ ਭਰਤੀ ਕਰ ਰਹੇ ਹਨ ਪਰ ਸਾਨੂੰ ਕਿਤੇ ਵੀ ਤਬਦੀਲ ਨਹੀਂ ਕੀਤਾ ਜਾ ਰਿਹਾ। ਸਰਕਾਰ ਨਾਲ ਸਾਡੀਆਂ ਤਿੰਨ ਮੀਟਿੰਗਾਂ ਹੋ ਚੁੱਕੀਆਂ ਹਨ।
ਜਿਸ ਵਿੱਚ ਸਾਨੂੰ ਭਰੋਸਾ ਦਿੱਤਾ ਗਿਆ ਸੀ ਕਿ ਤੁਹਾਡਾ ਪੱਤਰ ਪਾ ਕੇ ਤੁਹਾਨੂੰ ਬਹਾਲ ਕਰ ਦਿੱਤਾ ਜਾਵੇਗਾ ਪਰ ਸਾਨੂੰ ਬਹਾਲ ਨਹੀਂ ਕੀਤਾ ਗਿਆ। ਇਹੀ ਕਾਰਨ ਹੈ ਕਿ ਅਸੀਂ ਆਪਣੀਆਂ ਨੌਕਰੀਆਂ ਬਚਾਉਣ ਲਈ ਟੈਂਕੀ 'ਤੇ ਚੜ੍ਹ ਗਏ ਹਾਂ ।ਜੇਕਰ ਸਾਡੀ ਮੰਗ ਨਾ ਮੰਨੀ ਗਈ ਤਾਂ ਅਸੀਂ ਇੱਥੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਵਾਂਗੇ।