ਪੰਜਾਬ ਵਿਚ ਵੀ ਕਾਰ ਦੀ ਪਿਛਲੀ ਸੀਟ 'ਤੇ ਸੀਟ ਬੈਲਟ ਲਗਾਉਣਾ ਲਾਜ਼ਮੀ- ਲਾਲਜੀਤ ਸਿੰਘ ਭੁੱਲਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਹ ਗੱਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਕ ਚੈਨਲ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਹੀ।

Seat belt on back seat is compulsory in punjab

 

ਚੰਡੀਗੜ੍ਹ: ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ 'ਚ ਵੀ ਕਾਰ ਦੀ ਪਿਛਲੀ ਸੀਟ 'ਤੇ ਸੀਟ ਬੈਲਟ ਲਾਜ਼ਮੀ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਹ ਗੱਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਕ ਚੈਨਲ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਹੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਐਲਾਨ ਕੀਤਾ ਸੀ ਕਿ ਜਿਸ ਤਰ੍ਹਾਂ ਕਾਰ ਦੇ ਅੱਗੇ ਬੈਠੇ ਵਿਅਕਤੀ ਦੇ ਸੀਟ ਬੈਲਟ ਨਾ ਲਗਾਉਣ 'ਤੇ ਅਲਾਰਮ ਵੱਜਦਾ ਹੈ, ਉਹੀ ਸਿਸਟਮ ਹੁਣ ਪਿਛਲੀ ਸੀਟ 'ਤੇ ਬੈਠੇ ਯਾਤਰੀ ਲਈ ਵੀ ਕੀਤਾ ਜਾਵੇਗਾ। ਇਸ ਦੇ ਲਈ ਕਾਰ ਕੰਪਨੀਆਂ ਨੂੰ  ਨਿਰਦੇਸ਼ ਦਿੱਤੇ ਜਾਣਗੇ।