Hoshiarpur News : ਦੁੱਧ ਸਪਲਾਈ ਕਰਨ ਜਾ ਰਹੇ ਦੁੱਧ ਵਿਕਰੇਤਾ ਦੀ ਕਾਰ ਦੀ ਲਪੇਟ 'ਚ ਆਉਣ ਨਾਲ ਹੋਈ ਮੌਤ , ਇੱਕ ਬੱਚੇ ਦਾ ਪਿਤਾ ਸੀ ਮ੍ਰਿਤਕ

ਏਜੰਸੀ

ਖ਼ਬਰਾਂ, ਪੰਜਾਬ

ਪਰਿਵਾਰਕ ਮੈਂਬਰਾਂ ਨੇ ਆਰੋਪੀ ਕਾਰ ਡਰਾਈਵਰ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

Milk seller death

 Hoshiarpur News : ਹੁਸ਼ਿਆਰਪੁਰ ਦੇ ਮਾਡਲ ਟਾਊਨ ਇਲਾਕੇ 'ਚ ਦੁੱਧ ਦੀ ਡਲਿਵਰੀ ਕਰਨ ਜਾ ਰਹੇ ਇੱਕ ਵਿਅਕਤੀ ਦੀ ਕਾਰ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਪੁਲੀਸ ਤੋਂ ਆਰੋਪੀ ਕਾਰ ਡਰਾਈਵਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਜਾਣਕਾਰੀ ਮੁਤਾਬਕ ਮਾਡਲ ਟਾਊਨ ਦਾ ਰਹਿਣ ਵਾਲਾ 45 ਸਾਲਾ ਭਗਤ ਲਾਲ ਉਰਫ ਮੰਗਾ ਇਲਾਕੇ 'ਚ ਸਥਿਤ ਦੁੱਧ ਦੀ ਡੇਅਰੀ 'ਤੇ ਕੰਮ ਕਰਦਾ ਸੀ। ਅੱਜ ਸਵੇਰੇ ਉਹ ਲੋਕਾਂ ਦੇ ਘਰ ਦੁੱਧ ਪਹੁੰਚਾਉਣ ਲਈ ਘਰੋਂ ਨਿਕਲਿਆ ਸੀ। ਦੱਸਿਆ ਜਾਂਦਾ ਹੈ ਕਿ ਭੰਗਾ ਪੁਲ ਨੇੜੇ ਇਕ ਕਬਾੜ ਦੀ ਦੁਕਾਨ 'ਤੇ ਇਕ ਕਾਰ ਰੁਕੀ, ਜਿਸ ਦੇ ਡਰਾਈਵਰ ਨੇ ਅਚਾਨਕ ਦਰਵਾਜ਼ਾ ਖੋਲ੍ਹ ਦਿੱਤਾ, ਜਿਸ ਕਾਰਨ ਪਿੱਛੇ ਤੋਂ ਆ ਰਿਹਾ ਮੰਗਾ ਕਾਰ ਦੇ ਦਰਵਾਜ਼ਾ ਨਾਲ ਟਕਰਾ ਕੇ ਹੇਠਾਂ ਡਿੱਗ ਗਿਆ ਅਤੇ ਓਥੋਂ ਲੰਘ ਰਹੀ ਦੂਜੀ ਕਾਰ ਦੀ ਚਪੇਟ 'ਚ ਆ ਗਿਆ। ਜਿਸ ਕਾਰਨ ਕੁਝ ਸਮੇਂ 'ਚ ਹੀ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਇੱਕ ਬੱਚਾ ਵੀ ਸੀ। ਫਿਲਹਾਲ ਉਸਦੀ ਪਤਨੀ ਗਰਭਵਤੀ ਹੈ। ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਉਸਦੇ ਪਰਿਵਾਰਕ ਮੈਂਬਰ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੇ ਆਰੋਪੀ ਡਰਾਈਵਰ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ 'ਚ ਬਣਦੀ ਕਾਰਵਾਈ ਕੀਤੀ ਜਾਵੇਗੀ।