ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਏ ਅਨਿਲ ਜੋਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਸਰਕਾਰ ’ਚ ਰਹਿ ਚੁੱਕੇ ਹਨ ਮੰਤਰੀ

Anil Joshi leaves Shiromani Akali Dal and joins Congress

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਅਨਿਲ ਜੋਸ਼ੀ ਅੰਮ੍ਰਿਤਸਰ (ਉੱਤਰੀ) ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਦਿੱਲੀ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਏਆਈਸੀਸੀ(AICC) ਦੇ ਜਨਰਲ ਸਕੱਤਰ (ਸੰਗਠਨ) ਕੇ ਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ ਸੀ। ਅੱਜ ਉਹ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।

ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਇੱਛਾ ਪ੍ਰਗਟਾਈ ਸੀ। ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਨੇ 20 ਨਵੰਬਰ 2024 ਨੂੰ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ, ਉਹ ਜੂਨ 2025 ਵਿੱਚ ਲੁਧਿਆਣਾ (ਪੱਛਮੀ) ਉਪ ਚੋਣ ਦੌਰਾਨ ਅਕਾਲੀ ਦਲ ਵਿੱਚ ਵਾਪਸ ਆ ਗਏ ਸਨ। ਉਨ੍ਹਾਂ ਨੇ ਉਸੇ ਸਾਲ ਅੰਮ੍ਰਿਤਸਰ ਤੋਂ ਅਕਾਲੀ ਦਲ ਦੀ ਟਿਕਟ ’ਤੇ ਲੋਕ ਸਭਾ ਚੋਣਾਂ ਲੜੀਆਂ, ਪਰ ਉਹ ਹਾਰ ਗਏ ਸਨ। ਇਸ ਤੋਂ ਪਹਿਲਾਂ ਜੋਸ਼ੀ 2007 ਤੋਂ 2017 ਤੱਕ ਭਾਜਪਾ ਦੀ ਟਿਕਟ ਉੱਤੇ ਲਗਾਤਾਰ ਦੋ ਵਾਰ ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਰਹੇ।