ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੀਤਾ ਹੜ੍ਹ ਪ੍ਰਭਾਵਿਤ ਪਿੰਡ ਸਰੂਪਵਾਲ ਦਾ ਦੌਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ

Union Minister of State Ravneet Singh Bittu visits flood-affected village Sarupwal

ਸੁਲਤਾਨਪੁਰ ਲੋਧੀ: ਸੁਲਤਾਨਪੁਰ ਲੋਧੀ ਇਲਾਕੇ ਨੂੰ ਜਿੱਥੇ ਬਿਆਸ ਦਰਿਆ ਨੇ ਵੱਡੀ ਮਾਰ ਮਾਰੀ ਹੈ, ਉਥੇ ਹੀ ਕਾਲੀ ਵੇਈਂ ਨਦੀ ਦੇ ਤੂਫਾਨ ਕਾਰਨ ਵੀ ਬਹੁਤ ਸਾਰੇ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਨ ਤਬਾਹੀ ਹੋਈ ਹੈ। ਇੱਥੇ ਦੇ ਪਿੰਡ ਸਰੂਪਵਾਲ ਦੇ ਨੇੜਲੇ ਖੇਤਰ ਵਿੱਚ ਹਜ਼ਾਰਾਂ ਏਕੜ ਫਸਲ ਬਰਬਾਦ ਹੋ ਚੁੱਕੀ ਹੈ। ਅੱਜ ਇਹਨਾਂ ਪ੍ਰਭਾਵਿਤ ਕਿਸਾਨਾਂ ਦੀ ਸਾਰ ਲੈਣ ਦੇ ਲਈ ਵਿਸ਼ੇਸ਼ ਤੌਰ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪਹੁੰਚੇ, ਜਿਨਾਂ ਵੱਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਵਾਇਆ ਗਿਆ।

ਇਸ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਖੂਬ ਨਿਸ਼ਾਨੇ ਸਾਧੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਅਜੇ ਤੱਕ ਕੇਂਦਰ ਸਰਕਾਰ ਤੱਕ ਡਾਟਾ ਪਹੁੰਚਾਉਣ ਵਿੱਚ ਅਸਫਲ ਹਨ ਕਿ ਵਾਕ ਪੰਜਾਬ ਵਿੱਚ ਕਿੰਨਾ ਨੁਕਸਾਨ ਹੋਇਆ ਹੈ।

ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਵੱਡੀ ਪੱਧਰ ਦੇ ਉੱਤੇ ਰਾਹਤ ਸਮੱਗਰੀ ਗਰਾਊਂਡ ਜ਼ੀਰੋ ਤੇ ਪਹੁੰਚ ਕੇ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ । ਮੋਦੀ ਸਾਹਿਬ ਕਿਸਾਨਾਂ ਦੀ ਇਸ ਔਖੀ ਘੜੀ ਵਿੱਚ ਬਿਲਕੁਲ ਨਾਲ ਖੜੇ ਹਨ।