‘ਆਮ ਆਦਮੀ ਪਾਰਟੀ’ ਦੇ ਸੁਖਪਾਲ ਸਿੰਘ ਖਹਿਰਾ ਨੂੰ ਦੇਖਣਾ ਪੈ ਸਕਦਾ ਹੈ ਪਾਰਟੀ ਚੋਂ ਬਾਹਰ ਦਾ ਰਸਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਤੋਂ ਦਿੱਲੀ ਦੇ ਮੁੱਖ ਮੰਤਰੀ ਨਾਰਾਜ਼ ਚੱਲ ਰਹੇ ਹਨ, ਜਾਣਕਾਰੀ...

Sukhpal Singh Khaira

ਚੰਡੀਗੜ੍ਹ (ਪੀਟੀਆਈ) : ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਤੋਂ ਦਿੱਲੀ ਦੇ ਮੁੱਖ ਮੰਤਰੀ ਨਾਰਾਜ਼ ਚੱਲ ਰਹੇ ਹਨ, ਜਾਣਕਾਰੀ ਮੁਤਾਬਿਕ ਬੈਠਕ ਦੌਰਾਨ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਸਾਫ ਸੰਕੇਤ ਦਿਤੇ ਹਨ ਕਿ ਆਉਣ ਵਾਲੇ 2 ਜਾਂ 3 ਦਿਨਾਂ 'ਚ 'ਆਪ' ਤੋਂ ਨਾਰਾਜ਼ ਚੱਲ ਰਹੇ ਖਹਿਰਾ ਨੂੰ ਪਾਰਟੀ ਸਸਪੈਂਡ ਕਰ ਦੇਵੇਗੀ । ਤੁਹਾਨੂੰ ਦੱਸ ਦੇਈਏ ਕਿ ਅਧਿਕਾਰਤ ਸੂਤਰਾਂ ਨੇ ਇਸ ਖਬਰ ਦੀ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ।

ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਚੰਡੀਗੜ੍ਹ ਦੌਰੇ ਦੌਰਾਨ ਸੰਕੇਤ ਦਿਤੇ ਹਨ ਕਿ ਪਾਰਟੀ ਬਾਗੀ ਧੜੇ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਜਲਦੀ ਹੀ ਸਸਪੈਂਡ ਕਰ ਸਕਦੀ ਹੈ। ਅਰਵਿੰਦ ਕੇਜਰੀਵਾਲ ਨੇ ਆਪਣੇ ਦੌਰੇ ਦੌਰਾਨ ਪਾਰਟੀ ਵਰਕਰਾਂ ਨਾਲ ਬੈਠਕ ਕੀਤੀ। ਇਹ ਵੀ ਪੜ੍ਹੋ : ਇੱਥੇ ਪੁੱਜੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਰਟੀ ਦੇ ਬਾਗੀ ਧੜੇ ਦੇ ਨੇਤਾ ਸੁਖਪਾਲ ਖਹਿਰਾ ਬਾਰੇ ਸਵਾਲਾਂ ਦੇ ਜਵਾਬ ਦੇਣ ਤੋਂ ਟਲਦੇ ਨਜ਼ਰ ਆਏ।

ਉਨ੍ਹਾਂ ਕਿਹਾ ਕਿ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਨੂੰ ਸੁਲਝਾ ਲਿਆ ਜਾਵੇਗਾ ਹਾਲਾਂਕਿ ਖਹਿਰਾ ਸਬੰਧੀ ਕੇਜਰੀਵਾਲ ਦੀ ਭੜਾਸ ਉਸ ਸਮੇਂ ਨਜ਼ਰ ਆਈ, ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਖਹਿਰਾ ਤਾਂ ਉਨ੍ਹਾਂ ਦਾ ਨਾਂ ਆਪਣੀ ਜ਼ੁਬਾਨ 'ਤੇ ਵੀ ਨਹੀਂ ਲਿਆਉਣਾ ਚਾਹੁੰਦੇ। ਕੇਜਰੀਵਾਲ ਨੇ ਇਸ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਵੀ ਨਹੀਂ ਚਾਹੁੰਦੇ ਕਿ ਖਹਿਰਾ ਉਨ੍ਹਾਂ ਦਾ ਨਾਂ ਆਪਣੀ ਜ਼ੁਬਾਨ 'ਤੇ ਲਿਆਉਣ। ਕੇਜਰੀਵਾਲ ਨੇ ਕਿਹਾ ਕਿ ਉਹ ਸੁਖਪਾਲ ਖਹਿਰਾ ਲਈ ਨਹੀਂ, ਸਗੋਂ ਭ੍ਰਿਸ਼ਟਾਚਾਰ ਮੁਕਤ ਭਾਰਤ ਲਈ ਸਿਆਸਤ ਕਰ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਜਿੱਥੇ 2 ਭਾਂਡੇ ਹੁੰਦੇ ਹਨ, ਉਹ ਖੜਕਦੇ ਹੀ ਹਨ, ਇਸ ਲਈ ਖਹਿਰਾ ਮਾਮਲੇ ਨੂੰ ਵੀ ਜਲਦ ਹੀ ਸੁਲਝਾ ਲਿਆ ਜਾਵੇਗਾ।