ਦਿੱਲੀ ‘ਚ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਖ਼ੁਦ ਜ਼ਿੰਮੇਵਾਰ : ਪ੍ਰਦੂਸ਼ਣ ਕੰਟਰੋਲ ਬੋਰਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਐਸ.ਐਸ. ਮਾਰਵਾਹ ਨੇ...

Delhi itself is responsible for the increased pollution in Delhi

ਚੰਡੀਗੜ੍ਹ (ਪੀਟੀਆਈ) : ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਐਸ.ਐਸ. ਮਾਰਵਾਹ ਨੇ ਦਿੱਲੀ ਸਰਕਾਰ ਨੂੰ ਇਹ ਸਪੱਸ਼ਟ ਕਰ ਦਿਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਸਿਆਸਤ ਨਾ ਕੀਤੀ ਜਾਵੇ। ਦਿੱਲੀ ਵਿਚ ਪ੍ਰਦੂਸ਼ਣ ਲਈ ਦਿੱਲੀ ਅਪਣੇ ਆਪ ਜ਼ਿੰਮੇਵਾਰ ਹੈ।

 ਮਾਰਵਾਹ ਨੇ ਦੋਸ਼ਾਂ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਹ ਵਿਗਿਆਨੀ ਢੰਗ ਨਾਲ ਇਸ ਨੂੰ ਸਾਬਿਤ ਕਰ ਕੇ ਵਿਖਾਉਣ ਕਿ ਦਿੱਲੀ ਵਿਚ ਪ੍ਰਦੂਸ਼ਣ ਲਈ ਪੰਜਾਬ ਵਿਚ ਪਰਾਲੀ ਨੂੰ ਲਗਾਈ ਜਾਣ ਵਾਲੀ ਅੱਗ ਜ਼ਿੰਮੇਵਾਰ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ 10 ਦਿਨਾਂ ਤੋਂ 2 ਕਿਲੋਮੀਟਰ ਪ੍ਰਤੀ ਘੰਟੇ ਤੋਂ ਜ਼ਿਆਦਾ ਤੇਜ਼ ਹਵਾ ਵੀ ਨਹੀਂ ਚੱਲੀ ਤਾਂ ਅਜਿਹੇ ਵਿਚ ਪੰਜਾਬ ਦੇ ਧੂੰਏ ਦਾ ਪਾਕਿਸਤਾਨ ਜਾਂ ਦਿੱਲੀ ‘ਚ ਜਾ ਕੇ ਪ੍ਰਦੂਸ਼ਣ ਫੈਲਾਉਣ ਦਾ ਦੋਸ਼ ਬਿਲਕੁਲ ਗਲਤ ਹੈ। 

ਇਹ ਵੀ ਪੜ੍ਹੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪਹੁੰਚੇ। ਇਸ ਮੌਕੇ ਪਰਾਲੀ ਦੇ ਮੁੱਦੇ ‘ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੇਰੇ ਕੋਲ ਸੈਟੇਲਾਈਟ ਇਮੇਜ ਹੈ, ਜਿਸ ਨੂੰ ਕੋਈ ਨਕਾਰ ਨਹੀਂ ਸਕਦਾ। ਉਨ੍ਹਾਂ ਨੇ ਕਿਹਾ ਕਿ ਸੈਟੇਲਾਈਟ ਇਮੇਜ ਇਹ ਸਿੱਧ ਕਰ ਰਹੀ ਹੈ ਕਿ ਪੰਜਾਬ ਅਤੇ ਹਰਿਆਣਾ ‘ਚ ਸੜ ਰਹੀ ਪਰਾਲੀ ਦਿੱਲੀ ਵਿਚ ਪ੍ਰਦੂਸ਼ਣ ਪੈਦਾ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਜੇਕਰ ਪਰਾਲੀ ਸੜ ਰਹੀ ਹੈ ਤਾਂ ਉਸ ਦਾ ਧੂੰਆ ਕਿਥੇ ਜਾ ਰਿਹਾ ਹੈ। ਹਰ ਸਾਲ 25 ਅਕਤੂਬਰ ਤੋਂ ਲੈ ਕੇ ਹੀ ਕਿਉਂ ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ 400 ‘ਤੇ ਪਹੁੰਚ ਜਾਂਦਾ ਹੈ। ਹਰਿਆਣਾ ਦਾ ਧੂੰਆਂ ਬਹੁਤ ਘੱਟ ਹੈ ਜਦਕਿ ਪੰਜਾਬ ਦਾ ਹਿੱਸਾ ਜ਼ਿਆਦਾ ਹੈ।

Related Stories