ਸੀਐੱਮ ਕੈਪਟਨ ਦਾ ਪ੍ਰਤਾਪ ਸਿੰਘ ਬਾਜਵਾ 'ਤੇ ਪਲਟਵਾਰ

ਏਜੰਸੀ

ਖ਼ਬਰਾਂ, ਪੰਜਾਬ

ਕਾਂਗਰਸ ਨਾਲ ਨਹੀਂ ਤਾਂ ਅਕਾਲੀਆਂ ਨਾਲ ਚਲੇ ਜਾਣ ਬਾਜਵਾ

CM Capt. Partap Singh Bajwa Reversed

ਕਪੂਰਥਲਾ: ਪ੍ਰਤਾਪ ਸਿੰਘ ਬਾਜਵਾ ਜੇ ਸਾਡੇ ਨਾਲ ਕਰਤਾਰਪੁਰ ਸਾਹਿਬ ਨਹੀਂ ਜਾਣਾ ਚਾਹੁੰਦੇ ਤਾਂ ਉਹ ਅਕਾਲੀਆਂ ਨਾਲ ਚਲੇ ਜਾਣ ਇਹ ਕਹਿਣਾ ਸੀਐੱਮ ਕੈਪਟਨ ਅਮਰਿੰਦਰ ਸਿੰਘ। ਦਰਅਸਲ,550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਲਗਾਤਾਰ ਸਿਆਸਤ ਭਖੀ ਹੋਈ ਹੈ। ਉੁੱਥੇ ਹੀ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਉਹ ਕੈਪਟਨ ਦੇ ਜੱਥੇ ਨਾਲ ਕਰਤਾਰਪੁਰ ਸਾਹਿਬ ਨਹੀਂ ਜਾਣਗੇ।

ਜਿਸ 'ਤੇ ਕੈਪਟਨ ਨੇ ਪਲਵਾਰ ਜਵਾਬ ਦਿੰਦੇ ਹੋਏ ਕਿਹਾ ਕਿ ਬਾਜਵਾ ਜੇਕਰ ਉਹਨਾਂ ਨਾਲ ਕਰਤਾਰਪੁਰ ਸਾਹਿਬ ਨਹੀਂ ਜਾਣਾ ਚਾਹੁੰਦੇ ਤਾਂ ਉਹ ਅਕਾਲੀਆਂ ਨਾਲ ਚਲੇ ਜਾਣ। ਉੱਥੇ ਹੀ ਕੈਪਟਨ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆ ਕਿਹਾ ਕਿ ਉਹਨਾਂ ਵੱਲੋਂ ਪਾਕਿਸਤਾਨ ਵੱਲੋਂ ਲਗਾਈ ਗਈ ਫ਼ੀਸ ਨਹੀਂ ਦਿੱਤੀ ਜਾਵੇਗੀ। ਉਹਨਾਂ ਨੇ ਪੰਜਾਬ ਵਿਚ ਕਈ ਕੈਂਪ ਲਗਵਾਏ ਹਨ ਜਿਸ ਨਾਲ ਕਰੋੜਾਂ ਲੋਕਾਂ ਦੀ ਨਜ਼ਰ ਚੈਕ ਕਰ ਕੇ ਉਹਨਾਂ ਦਾ ਇਲਾਜ ਕੀਤਾ ਗਿਆ।

ਉਹਨਾਂ ਕਿਹਾ ਕਿ ਸਿੱਖ ਧਰਮ ਵਿੱਚ ਕਦੇ ਵੀ ਕਿਸੇ ਤੋਂ ਪੈਸੇ ਦੀ ਮੰਗ ਨਹੀਂ ਕੀਤੀ ਗਈ, ਫਿਰ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫ਼ੀਸ ਦੀ ਮੰਗ ਕਿਉਂ ਕੀਤੀ ਜਾ ਰਹੀ ਹੈ। ਇਸ ਮੌਕੇ 'ਤੇ ਸੀਐੱਮ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਇਸ ਬਾਰੇ ਉਹਨਾਂ ਨੂੰ ਕੋਈ ਜਾਣਕਾਰੀ ਨਹੀਂ ਹੈ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਲਈ ਪੀਐੱਮ ਮੋਦੀ ਕਦੋਂ ਆਉਣਗੇ ਜਾਂ ਨਹੀਂ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਲਈ ਪਹੁੰਚੇ ਸਨ ਜਿੱਥੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਕਿ 550ਵਾਂ ਪ੍ਰਕਾਸ਼ ਪੁਰਬ ਸਾਨੂੰ ਇੱਕਜੁਟ ਹੋ ਕੇ ਮਨਾਉਣਾ ਚਾਹੀਦਾ ਹੈ।

ਦੱਸ ਦੇਈਏ ਕਿ ਸੀਐੱਮ ਕੈਪਟਨ ਨੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ 2 ਸਟੇਜਾਂ 'ਤੇ ਕਰਵਾਉਣ ਨੂੰ ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 2 ਸਟੇਜ਼ਾਂ 'ਤੇ ਪ੍ਰਕਾਸ਼ ਪੁਰਬ ਦੇ ਸਮਾਗਮ ਕਰਵਾਉਣਾ ਸਹੀ ਨਹੀਂ ਹੈ ਅਤੇ ਉਨ੍ਹਾਂ ਵੱਲੋਂ ਅੱਜ ਵੀ ਸਾਂਝਾ ਸਮਾਗਮ ਕਰਨ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।