ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ, ਦੋ ਲੋਕਾਂ ਦੀ ਮੌਤ, 20 ਨਵੇਂ ਮਾਮਲੇ ਆਏ ਸਾਹਮਣੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

21 ਹੋਰ ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।  

corona

ਅੰਮ੍ਰਿਤਸਰ - ਪੰਜਾਬ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।  ਅੱਜ ਤਾਜਾ ਕੋਰੋਨਾ ਮਾਮਲੇ ਅੰਮ੍ਰਿਤਸਰ ਤੋਂ ਸਾਹਮਣੇ ਆਏ ਹਨ।  ਬੀਤੇ 24 ਘੰਟਿਆ ਵਿਚ ਕੋਰੋਨਾ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਤੇ 20 ਨਵੇਂ ਮਾਮਲੇ ਸਾਹਮਣੇ ਆਏ ਹਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ 21 ਹੋਰ ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।  ਇਸ ਸਬੰਧੀ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦਸਿਆ ਕਿ ਅੰਮ੍ਰਿਤਸਰ 'ਚ ਅੱਜ 20 ਹੋਰ ਲੋਕ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ ।

ਗੌਰਤਲਬ ਹੈ ਕਿ ਬੀਤੇ ਦਿਨੀ ਲੁਧਿਆਣਾ ਤੇ ਸੰਗਰੂਰ 'ਚ ਦੋ-ਦੋ ਤੇ ਜਲੰਧਰ, ਮੋਹਾਲੀ, ਫਤਹਿਗੜ੍ਹ ਸਾਹਿਬ ਤੇ ਫਰੀਦਕੋਟ 'ਚ ਇਕ-ਇਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੇ ਦਮ ਤੋੜਿਆ। ਇਨ੍ਹਾਂ ਜ਼ਿਲਿ੍ਹਆਂ ਤੋਂ ਇਲਾਵਾ, ਹੋਰ ਜ਼ਿਲਿ੍ਹਆਂ 'ਚ ਇਕ ਵੀ ਵਿਅਕਤੀ ਕੋਰੋਨਾ ਦੀ ਲਪੇਟ 'ਚ ਨਹੀਂ ਆਇਆ। ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹੇ 'ਚ ਮਰਨ ਵਾਲਿਆਂ ਦਾ ਅੰਕੜਾ 20 ਤੋਂ ਹੇਠਾਂ ਰਹਿ ਰਿਹਾ ਹੈ।