ਨਹੀਂ ਘੱਟ ਰਿਹਾ ਕੋਰੋਨਾ ਦਾ ਪ੍ਰਕੋਪ,ਲੁਧਿਆਣਾ 'ਚ 5 ਮਰੀਜ਼ਾਂ ਨੇ ਤੋੜਿਆ ਦਮ

ਏਜੰਸੀ

ਖ਼ਬਰਾਂ, ਪੰਜਾਬ

80 ਨਵੇਂ ਮਾਮਲੇ ਆਏ ਸਾਹਮਣੇ

Coronavirus

ਮੁਹਾਲੀ: ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 5 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 80 ਨਵੇਂ ਮਾਮਲੇ ਸਾਹਮਣੇ ਆਏ ਹਨ ।

 ਇਸਦੇ ਨਾਲ ਹੀ ਦੱਸ ਦੇਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸ ਘਟਦੇ ਜਾ ਰਹੇ ਹਨ। ਪਿਛਲੇ ਦੋ ਹਫ਼ਤਿਆਂ ਤੋਂ ਜਿੱਥੇ ਨਵੇਂ ਕੇਸਾਂ ਦੀ ਗਿਣਤੀ ਘਟ ਰਹੀ ਹੈ, ਉਥੇ ਰੋਜ਼ਾਨਾ ਮੌਤਾਂ ਦੀ ਗਿਣਤੀ ਵਿਚ ਵੀ ਕਮੀ ਆ ਰਹੀ ਹੈ।

ਸਿਹਤ ਮੰਤਰਾਲਾ ਹਰ ਰੋਜ਼ ਸਵੇਰੇ 8 ਵਜੇ ਕੋਰੋਨਾ ਦੇ ਨਵੇਂ ਅੰਕੜੇ ਜਾਰੀ ਕਰਦਾ ਹੈ। ਭਾਰਤ ਵਿਚ ਹੁਣ ਤੱਕ ਕੋਰੋਨਾ ਦੀ ਲਾਗ ਦੇ ਮਾਮਲੇ 81.37 ਨੂੰ ਪਾਰ ਕਰ ਚੁੱਕੇ ਹਨ। ਭਾਰਤ ਵਿਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵੀ ਲਗਾਤਾਰ ਘਟ ਰਹੀ ਹੈ।

Coronavirus

ਇਹ ਸਤੰਬਰ ਦੇ ਆਖਰੀ ਹਫ਼ਤੇ ਅੱਠ ਲੱਖ ਦੇ ਮੁਕਾਬਲੇ ਹੁਣ ਘਟ ਕੇ 5,94,386 ਰਹਿ ਗਈ ਹੈ। ਸਰਕਾਰ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿਚ ਕੋਰੋਨਾ ਤੋਂ ਹੁਣ ਤਕ ਮਰਨ ਵਾਲਿਆਂ ਦੀ ਗਿਣਤੀ 1,21,641 ਹੋ ਗਈ ਹੈ।