ਕਿਸਾਨ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਜ਼ਮੀਨ 'ਚ ਹੀ ਵਾਹੁਣ : ਐਸ.ਡੀ.ਐਮ.

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਜ਼ਮੀਨ 'ਚ ਹੀ ਵਾਹੁਣ : ਐਸ.ਡੀ.ਐਮ.

image

ਮਾਲੇਰਕੋਟਲਾ, 31 ਅਕਤੂਬਰ (ਇਸਮਾਇਲ ਏਸ਼ੀਆ) : ਡਿਪਟੀ ਕਮਿਸ਼ਨਰ, ਸੰਗਰੂਰ ਸ੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਿੰਡ ਪੱਧਰ ਉਪਰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਦੀ ਲੜੀ ਤਹਿਤ ਅੱਜ ਸ੍ਰੀ ਵਿਕਰਮਜੀਤ ਪਾਂਥੇ, ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਪਿੰਡ ਤੱਖਰ ਖੁਰਦ ਵਿਖੇ ਕਿਸਾਨ ਸੁਲਤਾਨ ਮੁਹੰਮਦ ਦੇ ਖੇਤ ਦਾ ਦੋਰਾ ਕੀਤਾ ਗਿਆ।ਸ੍ਰੀ ਪਾਂਥੇ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਜ਼ਮੀਨ ਵਿਚ ਹੀ ਵਾਹੁਣ।ਇਸ ਤਰ੍ਹਾਂ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ, ਉਥੇ ਹੀ ਫਸਲ ਦਾ ਝਾੜ ਵੀ ਵੱਧ ਮਿਲਦਾ ਹੈ।
ਇਸ ਮੋਕੇ ਸ੍ਰੀ ਕੁਲਵੀਰ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਅਹਿਮਦਗੜ੍ਹ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ ਵਾਲਾ ਲਿਟਰੇਚਰ ਵੀ ਮੁਫਤ ਵਿਚ ਵੰਡਿਆ ਗਿਆ।
ਇਸ ਮੋਕੇ ਹੋਰਨਾਂ ਤੋਂ ਇਲਾਵਾ ਬੀ.ਟੀ.ਐਮ. ਸ੍ਰੀ ਮੁਹੰਮਦ ਜਮੀਲ, ਏ.ਟੀ.ਐਮ. ਸ੍ਰੀ ਗੁਰਦੀਪ ਸਿੰਘ, ਸ੍ਰੀ ਧਰਮ ਸਿੰਘ ਸੀਨੀਅਰ ਸਹਾਇਕ ਤੋਂ ਇਲਾਵਾ ਸਰਪੰਚ ਇਸ਼ਹਾਕ ਮੁਹੰਮਦ, ਫਕੀਰ ਮੁਹੰੰਮਦ, ਜਗਜੀਤ ਸਿੰਘ, ਦਵਿੰਦਰ ਸਿੰਘ, ਬਲਦੇਵ ਸਿੰਘ, ਗਿਆਨ ਚੰਦ ਆਦਿ ਕਿਸਾਨ ਵੱਡੀ ਗਿਣਤੀ ਵਿਚ ਕਿਸਾਨ ਮੋਜੂਦ ਸਨ।ਇਸ ਸਮੇਂ ਕਿਸਾਨਾਂ ਨੇ ਭਰੋਸਾ ਦਿਵਾਇਆ ਕਿ ਉਹ ਆਪਣੇ ਖੇਤਾਂ ਵਿਚ ਅੱਗ ਲਹੀਂ ਲਗਾਉਣਗੇ ਅਤੇ ਹੋਰ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਨਗੇ।
ਫੋਟੋ ਨੰ: 31 ਐਸਐਨਜੀ 21