ਲੁਧਿਆਣਾ ਪੁਲਿਸ ਨੇ ਕੀਤਾ ਭੁੱਕੀ ਚੂਰਾ ਪੋਸਤ ਸਮੇਤ ਇਕ ਕਾਬੂ 

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਨੇ ਸ਼ੱਕ ਦੇ ਅਧਾਰ 'ਤੇ ਜਾਂਚ ਕੀਤੀ ਤਾਂ ਥੈਲੇ ਵਿਚੋਂ 15 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ।

File Photo

ਲੁਧਿਆਣਾ - ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ ਪੁਲਿਸ ਥਾਣਾ ਜੋਧਾਂ ਦੀ ਪੁਲਿਸ ਨੇ ਐਸ ਐਚ ਓ ਬਿਕਰਮਜੀਤ ਸਿੰਘ ਘੁੰਮਣ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ। ਮੁਨਸ਼ੀ ਲਖਬੀਰ ਸਿੰਘ ਨੇ ਦੱਸਿਆਂ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਢੈਪਈ ਸਾਈਡ ਤੋਂ ਨਹਿਰੇ ਨਹਿਰ ਪਿੰਡ ਨਾਰੰਗਵਾਲ ਕਲਾਂ ਨੂੰ ਆ ਰਹੇ ਇੱਕ ਵਿਅਕਤੀ ਨੂੰ ਸ਼ੱਕੀ ਹਾਲਤ ਵਿੱਚ ਐਕਟਿਵਾ 'ਤੇ ਸਵਾਰ ਦੇਖਿਆ।

ਜਿਸ ਨੇ ਐਕਟਿਵਾ 'ਤੇ ਇੱਕ ਥੈਲਾ ਰੱਖਿਆ ਹੋਇਆ ਸੀ। ਪੁਲਿਸ ਨੇ ਸ਼ੱਕ ਦੇ ਅਧਾਰ 'ਤੇ ਉਸ ਦੀ ਜਾਂਚ ਕੀਤੀ ਤਾਂ ਥੈਲੇ ਵਿਚੋਂ 15 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਉਕਤ ਵਿਅਕਤੀ ਦੀ ਪਛਾਣ ਮੁਹੰਮਦ ਖਾਨ ਪੁੱਤਰ ਮੁਹੰਮਦ ਮੂਸਾ ਵਾਸੀ ਪਿੰਡ ਸਾਊ ਥਾਣਾ ਚੰਬਾ ਹਿਮਾਚਲ ਪ੍ਰਦੇਸ਼ ਹਾਲ ਵਾਸੀ ਸਵਾਜਪੁਰਾ ਰੋਡ ਰਾਏਕੋਟ ਵਜੋਂ ਹੋਈ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।