ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਸੁਧਾਰ ਲਿਆਉਣ ਲਈ ਮਾਪੇ-ਅਧਿਆਪਕ ਮੀਟਿੰਗਾਂ ਦੋ ਅਤੇ ਤਿੰਨ ਨਵੰਬਰ ਨੂੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਸੀ.) ’ਤੇ ਵਿਸ਼ੇਸ਼ ਜ਼ੋਰ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ

Parent-teacher meetings to be held on 2nd and 3rd November to improve students' learning

ਚੰਡੀਗੜ੍ਹ - ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ ਦੋ ਅਤੇ ਤਿੰਨ ਨਵੰਬਰ 2020 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਨ੍ਹਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ, ਉਨ੍ਹਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਘਾਟਾਂ ਕਮਜ਼ੋਰੀਆਂ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ।

ਬੁਲਾਰੇ ਅਨੁਸਾਰ ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਸੀ.) ’ਤੇ ਵਿਸ਼ੇਸ਼ ਜ਼ੋਰ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਸਰਵੇਖਣ 11 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਬੱਚਿਆਂ ਦੀ ਭਾਗੇਦਾਰੀ ਨੂੰ ਯਕੀਨੀ ਬਨਾਉਣ ਅਤੇ ਉਨ੍ਹਾਂ ਦੀ ਤਿਆਰੀ ਦੇ ਪੱਖਾਂ ਬਾਰੇ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ ਜਾਵੇਗੀ। ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ।