ਅਕਲੀਆ ਦੇ ਨੌਜਵਾਨ ਦੇ ਕਾਤਲ ਨੂੰ ਗ੍ਰਿਫਤਾਰ ਨਾ ਕਰਨ ‘ਤੇ ਜਥੇਬੰਦੀਆਂ ਨੇ ਕੀਤੀ ਮੀਟਿੰਗ
ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ ਲੈਣ ਲਈ ਕਰਨਾ ਹੈ ਰਿਹਾ ਹੈ ਸੰਘਰਸ਼
ਜੋਗਾ, ਮਾਨਸਾ : ਪਿੰਡ ਅਕਲੀਆ ਦੇ ਨੌਜਵਾਨ ਦੇ ਕਾਤਲ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਨਾ ਕਰਨ ਨੂੰ ਲੈ ਕੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ। ਇਸ ਸਬੰਧੀ ਪਿੰਡ ਅਕਲੀਆਂ ਵਾਸੀਆਂ, ਇਨਸਾਫ ਲਈ ਗਠਨ ਕੀਤੀ ਹੈ । ਇਸ ਸੰਬੰਧੀ 11 ਮੈਂਬਰੀ ਸੰਘਰਸ਼ ਕਮੇਟੀ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਪੰਜਾਬ ਦੀ ਇਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਪੁਲਿਸ ਵੱਲੋਂ ਦੋਸੀ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ 11 ਨਵੰਬਰ ਨੂੰ ਸਿਵਲ ਪ੍ਰਸ਼ਾਸਨ ਅੱਗੇ ਧਰਨਾ ਦਿੱਤਾ ਜਾਵੇਗਾ। ਮੀਟਿੰਗ ਵਿੱਚ ਭਗਵਾਨ ਸਿੰਘ, ਰਾਜਾ ਸਿੰਘ, ਮੇਜਰ ਸਿੰਘ ਸਾਬਕਾ ਮੈਂਬਰ, ਸਾਉਣ ਸਿੰਘ, ਬੂਟਾ ਸਿੰਘ, ਰਣਜੀਤ ਸਿੰਘ, ਕਾਲਾ ਸਿੰਘ, ਅਜੈਬ ਸਿੰਘ, ਮੇਜਰ ਸਿੰਘ ਫੌਜੀ ਨੇ ਹਿੱਸਾ ਲਿਆ।
ਪਰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ। ਜ਼ਿਕਰਯੋਗ ਹੈ ਕਿ ਮਿਤੀ 26 ਸਤੰਬਰ ਨੂੰ ਫੋਨ ਤੇ ਲਗਾਤਾਰ ਧਮਕੀਆਂ ਦੇਣ ਵਾਲੇ ਪਿੰਡ ਭਾਈ ਰੂਪਾ ਜ਼ਿਲ੍ਹਾ ਬਠਿੰਡਾ ਦੇ ਰਹਿਣ ਵਾਲੇ ਜਗਜੀਵਨ ਸਿੰਘ (ਜੱਗੂ) ਦੇ ਖ਼ਿਲਾਫ਼ ਮੁਕੱਦਮਾ ਨੰਬਰ 141 ਧਾਰਾ 306 ਅਧੀਨ 30-9-2020 ਨੂੰ ਪਰਚਾ ਦਰਜ ਕੀਤਾ ਗਿਆ, ਪਰ ਅਜੇ ਤਕ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ।
ਆਗੂਆਂ ਨੇ ਦੋਸ਼ ਲਗਾਇਆ ਕਿ ਕਥਿਤ ਦੋਸ਼ੀ ਦੀ ਪੰਜਾਬ ਸਰਕਾਰ ਦੇ ਇਕ ਮੰਤਰੀ ਨਾਲ ਨੇੜਤਾ ਹੋਣ ਕਰਕੇ ਜੋਗਾ ਪੁਲਿਸ ਉਸਦੀ ਗ੍ਰਿਫਤਾਰੀ ਕਰਨ ਦੀ ਬਜਾਏ ਉਸਦੇ ਹੱਕ ਵਿਚ ਭੁਗਤ ਰਹੀ ਹੈ। ਆਗੂਆਂ ਨੇ ਕਿਹਾ ਕਿ ਪੁਲਿਸ ਹੁਣ ਆਮ ਲੋਕਾਂ ਨੂੰ ਇਨਸਾਫ ਦਿਵਾਉਣ ਦੀ ਬਜਾਏ ਸੱਤਾਧਾਰੀਆਂ, ਮੰਤਰੀਆਂ ਦੇ ਇਸ਼ਾਰੇ ਉਤੇ ਕੰਮ ਕਰ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਦੋਸ਼ੀ ਨੂੰ ਛੇਤੀ ਤੋਂ ਛੇਤੀ ਗ੍ਰਿਫਤਾਰ ਕੀਤਾ ਜਾਵੇ।