APS ਦਿਓਲ ਨੇ ਪੰਜਾਬ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਪੰਜਾਬ ਲਈ ਐਡਵੋਕੇਟ-ਜਨਰਲ ਨਿਯੁਕਤ ਕੀਤੇ ਜਾਣ ਤੋਂ ਮਹਿਜ਼ ਇੱਕ ਮਹੀਨੇ ਬਾਅਦ ਹੀ ਦਿੱਤਾ ਅਸਤੀਫ਼ਾ
ਚੰਡੀਗੜ੍ਹ: ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਮਰਪ੍ਰੀਤ ਸਿੰਘ (ਏਪੀਐਸ) ਦਿਓਲ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿਓਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਅਸਤੀਫਾ ਦਿੱਤਾ ਹੈ।
ਏ. ਪੀ. ਐੱਸ. ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਸਵੀਕਾਰ ਕੀਤਾ ਗਿਆ ਹੈ ਜਾਂ ਨਹੀਂ, ਇਸ ਬਾਰੇ ਅਜੇ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਐਡਵੋਕੇਟ ਜਨਰਲ ਏ. ਪੀ. ਐੱਸ. ਦਿਓਲ ਦੀ ਨਿਯੁਕਤੀ ਸਬੰਧੀ ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਸਨ ਅਤੇ ਉਹਨਾਂ ਦੀ ਨਿਯੁਕਤੀ ਨੂੰ ਲੈ ਕੇ ਹੀ ਸਿੱਧੂ ਨੇ ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਚੰਨੀ ਸਰਕਾਰ ਨੇ ਦਿਓਲ ਨੂੰ ਏਜੀ ਲਾਇਆ ਸੀ। ਇਸ ਮਗਰੋਂ ਹੀ ਵਿਵਾਦ ਖੜ੍ਹਾ ਹੋ ਗਿਆ ਸੀ। ਨਵਜੋਤ ਸਿੱਧੂ ਨੇ ਇਸ ਦਾ ਵਿਰੋਧ ਕੀਤਾ ਸੀ।