ਟਾਈਟਲਰ ਦੀ ਨਿਯੁਕਤੀ ਕਰ ਕੇ ਕਾਂਗਰਸ ਨੇ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ : ਅਕਾਲੀ ਦਲ
ਟਾਈਟਲਰ ਦੀ ਨਿਯੁਕਤੀ ਕਰ ਕੇ ਕਾਂਗਰਸ ਨੇ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ : ਅਕਾਲੀ ਦਲ
ਗਾਂਧੀ ਪਰਵਾਰ ਵਾਰ-ਵਾਰ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਅਹੁਦੇ ਦੇ ਕੇ
ਪਟਿਆਲਾ, 31 ਅਕਤੂਬਰ (ਜਗਤਾਰ ਸਿੰਘ) : ਸ਼੍ਰੋਮਣੀ ਅਕਾਲੀ ਦਲ ਨੇ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਕਮੇਟੀ ਦਾ ਪਰਮਾਨੈਂਟ ਇਨਵਾਇਟੀ ਬਣਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਅਤੇ ਕਿਹਾ ਕਿ ਅਜਿਹਾ ਕਰ ਕੇ ਕਾਂਗਰਸ ਪਾਰਟੀ ਖਾਸ ਤੌਰ ’ਤੇ ਗਾਂਧੀ ਪਰਵਾਰ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਤੇ ਜ਼ਿਲ੍ਹਾ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਰਖੜਾ ਨੇ ਕਿਹਾ ਕਿ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਜਗਦੀਸ਼ ਟਾਈਟਲਰ ਦੀ ਇਹ ਨਿਯੁਕਤੀ ਉਸ ਵੇਲੇ ਹੋਈ ਹੈ ਜਦੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਲਾਕਾਤ ਤੋਂ ਕੁਝ ਘੰਟਿਆਂ ਮਗਰੋਂ ਹੀ ਟਾਈਟਲਰ ਦੀ ਨਿਯੁਕਤੀ ਦਾ ਐਲਾਨ ਹੋ ਗਿਆ।
ਸਾਬਕਾ ਐਮ.ਸੀ. ਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਦੋਂ ਵੀ ਚੰਨੀ ਗਾਂਧੀ ਪਰਵਾਰ ਨੂੰ ਮਿਲਦਾ ਹੈ ਉਦੋਂ ਹੀ ਪੰਜਾਬ ਨੂੰ ਝਟਕਾ ਲਗਦਾ ਹੈ ਪਹਿਲਾਂ ਬੀ.ਐਸ.ਐਫ਼. ਦਾ ਦਾਇਰਾ 15 ਕਿਲੋਮੀਟਰ ਤੋਂ 50 ਕਿਲੋਮੀਟਰ ’ਤੇ ਮੋਹਰ ਲਾਈ। ਉਨ੍ਹਾਂ ਕਿਹਾ ਕਿ ਕੁੱਲ ਹਿੰਦ ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੂੰ ਪੰਜਾਬੀਆਂ ਨੂੰ ਇਹ ਦਸਣਾ ਚਾਹੀਦਾ ਹੈ ਕਿ ਗਾਂਧੀ ਪਰਵਾਰ ਵਾਰ ਵਾਰ ਸਿੱਖਾਂ ਦੇ ਕਾਤਲਾਂ ਨੂੰ ਅਹੁਦੇ ਕੇ ਕਿਉਂ ਨਿਵਾਜਦਾ ਹੈ? ਉਨ੍ਹਾਂ ਪੰਜਾਬ ਸਮੇਤ ਕਾਂਗਰਸ ਦੇ ਲੀਡਰਾਂ ਨੂੰ ਸਵਾਲ ਕੀਤਾ ਕਿ ਕੀ ਉਹ ਅਪਣੀ ਜ਼ਮੀਰ ਦੀ ਆਵਾਜ਼ ਸੁਣ ਕੇ ਇਸ ਫੈਸਲੇ ’ਤੇ ਪ੍ਰਤੀਕਰਮ ਦੇਣਗੇ। ਇਸ ਮੌਕੇ ਕੁਲਦੀਪ ਸਿੰਘ ਨੱਸੂਪੁਰ, ਕਪੂਰ ਚੰਦ ਬਾਂਸਲ, ਅਮਰਜੀਤ ਸਿੰਘ ਗੁਰਾਇਆ, ਨਿਸਾਨ ਸਿੰਘ, ਰਾਣਾ ਸੇਖੋਂ, ਵੜੈਚ ਅਤੇ ਹੋਰ ਆਗੂ ਵੀ ਮੌਜੂਦ ਸਨ।