ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਗੁਰਦਵਾਰਾ ਬਾਬਾ ਬੁੱਢਾ ਜੀ ਬੀੜ ਸਾਹਿਬ ਵਿਖੇ ਮੱਥਾ ਟੇਕਿਆ

ਏਜੰਸੀ

ਖ਼ਬਰਾਂ, ਪੰਜਾਬ

ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਗੁਰਦਵਾਰਾ ਬਾਬਾ ਬੁੱਢਾ ਜੀ ਬੀੜ ਸਾਹਿਬ ਵਿਖੇ ਮੱਥਾ ਟੇਕਿਆ

image

ਸਰਾਏ ਅਮਾਨਤ ਖਾਂ/ਝਬਾਲ, 31  ਅਕਤੂਬਰ (ਗੁਰਸ਼ਰਨ ਸਿੰਘ ਔਲਖ): ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਾਝੇ ਦੇ ਪ੍ਰਸਿੱਧ ਧਾਰਮਕ ਅਸਥਾਨ ਗੁਰਦਵਾਰਾ ਬੀੜ ਬਾਬਾ ਬੁੱਢਾ ਜੀ ਵਿਖੇ ਨਤਮਸਤਕ ਹੋਏ ਜਿਥੇ ਉਨ੍ਹਾਂ ਗੁਰੂ ਘਰ ਮੱਥਾ ਟੇਕਿਆ, ਕੜਾਹ ਪ੍ਰਸਾਦ ਦੀ ਦੇਗ ਕਰਾਈ ਅਤੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਵਲੋਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਲੋਈ ਦੇ ਕੇ ਸਨਮਾਨਤ ਕੀਤਾ ਗਿਆ। ਉਪਰੰਤ ਉਨ੍ਹਾਂ ਇਲਾਕੇ ਦੇ ਪੰਚਾਂ ਸਰਪੰਚਾਂ ਤੋਂ ਇਲਾਕੇ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦੀ ਹੀ ਹੱਲ ਕਰਨ ਦਾ ਭਰੋਸਾ ਦਿਤਾ। 
ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਤਰਨਤਾਰਨ ਡਾ: ਧਰਮਵੀਰ ਅਗਨੀਹੋਤਰੀ, ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ, ਹਲਕਾ ਵਿਧਾਇਕ ਖੇਮਕਰਨ ਸੁੱਖਪਾਲ ਸਿੰਘ ਭੁੱਲਰ, ਹਲਕਾ ਵਿਧਾਇਕ ਜੀਰਾ ਕੁਲਬੀਰ ਸਿੰਘ ਜੀਰਾ, ਡਾ: ਸੰਦੀਪ ਅਗਨੀਹੋਤਰੀ, ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਕਰਨਬੀਰ ਸਿੰਘ ਬੁਰਜ, ਹਰਜਿੰਦਰ ਸਿੰਘ ਢਿੱਲੋਂ ਝਬਾਲ,ਚੇਅਰਮੈਨ ਰਮਨ ਕੁਮਾਰ ਝਬਾਲ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ ਗੰਡੀਵਿੰਡ ਆਦਿ ਹਾਜ਼ਰ ਸਨ।