ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸ਼ਹੀਦ ਮਨਜੀਤ ਸਿੰਘ ਦਾ ਅੰਤਿਮ ਸਸਕਾਰ, ਭੁੱਬਾਂ ਮਾਰ-ਮਾਰ ਰੋਈ ਮਾਂ
ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸਿਪਾਹੀ ਮਨਜੀਤ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।
ਹੁਸ਼ਿਆਰਪੁਰ (ਪੰਕਜ ਨਾਂਗਲਾ): ਜੰਮੂ ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿਚ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸਿਪਾਹੀ ਮਨਜੀਤ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਭਾਰੀ ਗਿਣਤੀ ਵਿਚ ਲੋਕਾਂ ਨੇ ਇਕੱਠੇ ਹੋ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ।
ਹੋਰ ਪੜ੍ਹੋ: ਗੁਰਮਤਿ ਸਮਾਗਮ 'ਚ CM Yogi ਸਾਹਮਣੇ ਬਾਬਾ ਬੰਤਾ ਸਿੰਘ ਨੇ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਗੱਲ
ਮਨਜੀਤ ਸਿੰਘ ਛੇ ਸਾਲ ਪਹਿਲਾਂ ਫੌਜ ਵਿਚ ਭਰਤੀ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਮਨਜੀਤ ਸਿੰਘ ਨੇ ਦੀਵਾਲੀ ਮੌਕੇ ਘਰ ਆਉਣਾ ਸੀ ਅਤੇ ਪਰਿਵਾਰ ਨੂੰ ਬੇਸਬਰੀ ਨਾਲ ਅਪਣੇ ਪੁੱਤਰ ਦੀ ਉਡੀਕ ਸੀ। ਇਸ ਤੋਂ ਇਲਾਵਾ ਮਨਜੀਤ ਸਿੰਘ ਨੇ ਅਪਣੇ ਦੋਸਤ ਦੀ ਭੈਣ ਦੇ ਵਿਆਹ ਵਿਚ ਵੀ ਹਾਜ਼ਰੀ ਲਗਵਾਉਣੀ ਸੀ।
ਹੋਰ ਪੜ੍ਹੋ: ਲਾਲੂ ਯਾਦਵ ਦਾ ਬਿਆਨ, ‘2-4 ਸਾਲ ਬਾਅਦ ਦਿਖੇਗਾ ਕਾਲੇ ਖੇਤੀ ਕਾਨੂੰਨਾਂ ਦਾ ਅਸਰ’
17 ਸਿੱਖ ਰੈਜ਼ੀਮੈਂਟ ਨਾਲ ਸਬੰਧਤ ਸਿਪਾਹੀ ਮਨਜੀਤ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਦਾ ਰਹਿਣ ਵਾਲਾ ਸੀ। ਉਸ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਮਾਤਾ-ਪਿਤਾ, ਚਾਰ ਭੈਣਾਂ ਅਤੇ ਇਕ ਭਰਾ ਛੱਡ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਹੋਰ ਪੜ੍ਹੋ: ਮੁੱਖ ਚੰਨੀ ਦੀ ਅਗਵਾਈ 'ਚ ਕੈਬਨਿਟ ਮੀਟਿੰਗ ਜਾਰੀ, ਹੋ ਸਕਦੇ ਨੇ ਅਹਿਮ ਐਲਾਨ
ਜ਼ਿਕਰਯੋਗ ਹੈ ਕਿ ਨੌਸ਼ਹਿਰਾ ਦੇ ਕਲਾਲ ਸੈਕਟਰ ਸਥਿਤ ਕੰਟਰੋਲ ਰੇਖਾ ਨੇੜੇ ਗਸ਼ਤ ਦੌਰਾਨ ਸੁਰੰਗ 'ਚ ਧਮਾਕਾ ਹੋਣ ਨਾਲ ਦੋ ਜਵਾਨ ਸ਼ਹੀਦ ਹੋ ਗਏ। ਇਹਨਾਂ ਵਿਚੋਂ ਇਕ ਮਨਜੀਤ ਸਿੰਘ ਅਤੇ ਦੂਜੇ ਜਵਾਨ ਦੀ ਪਛਾਣ ਲੈਫਟੀਨੈਂਟ ਰਿਸ਼ੀ ਕੁਮਾਰ (ਬਿਹਾਰ) ਵਜੋਂ ਹੋਈ ਹੈ।