ਅਵਾਰਾ ਪਸ਼ੂਆਂ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ: 2 ਮਾਸੂਮ ਬੱਚਿਆਂ ਦੀ ਗਈ ਜਾਨ

ਏਜੰਸੀ

ਖ਼ਬਰਾਂ, ਪੰਜਾਬ

ਮਾਤਾ ਵੈਸ਼ਨੋ ਦੇਵੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਮਗਰੋਂ ਵਾਪਸ ਸਹਾਰਨਪੁਰ ਪਰਤ ਰਹੇ ਸਨ।

Horrible road accident caused by stray animals

 

ਸਰਹਿੰਦ : ਪਰਿਵਾਰ ਦੀ ਖ਼ੁਸ਼ੀਆਂ ਉਸ ਸਮੇਂ ਮਾਤਮ ਵਿਚ ਬਦਲ ਗਈਆਂ ਜਦੋਂ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ 'ਤੇ ਸਰਹਿੰਦ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 2 ਮਾਸੂਮ ਬੱਚਿਆਂ ਗੀਤਿਕਾ (ਢਾਈ ਸਾਲ) ਅਤੇ ਪਵਨਜੀਤ (ਸਾਢੇ 4 ਸਾਲ) ਦੀ ਮੌਤ ਹੋ ਗਈ, ਜਦੋਂ ਕਿ 8 ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜ਼ਖਮੀ ਹੋਏ ਲੋਕਾਂ 'ਚੋਂ ਇਕ ਵਿਅਕਤੀ ਨੂੰ ਸੈਕਟਰ-32 ਚੰਡੀਗੜ੍ਹ ਅਤੇ 7 ਵਿਅਕਤੀਆਂ ਨੂੰ ਪੰਚਕੂਲਾ ਦੇ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ ਹੈ।

ਡੀ. ਐੱਸ. ਪੀ. ਫ਼ਤਿਹਗੜ੍ਹ ਸਾਹਿਬ ਸੁਖਬੀਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸੜਕ 'ਤੇ ਘੁੰਮ ਰਹੇ ਅਵਾਰਾ ਪਸ਼ੂਆਂ ਕਾਰਨ ਵਾਪਰਿਆ ਹੈ। ਰਾਹ 'ਚ ਅਵਾਰਾ ਪਸ਼ੂਆਂ ਦੇ ਕਾਰਨ 2 ਗੱਡੀਆਂ ਆਪਸ 'ਚ ਟਕਰਾ ਗਈਆਂ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।

ਹਾਦਸੇ ਦੌਰਾਨ ਮਾਰੇ ਗਏ ਮਾਸੂਮ ਬੱਚੇ ਅਤੇ ਜ਼ਖਮੀ ਹੋਏ ਲੋਕ ਯੂ. ਪੀ. ਦੇ ਸਹਾਰਨਪੁਰ ਦੇ ਦੱਸੇ ਜਾ ਰਹੇ ਹਨ। ਡੀ. ਐੱਸ. ਪੀ. ਨੇ ਦੱਸਿਆ ਕਿ ਉਕਤ ਲੋਕ ਮਾਤਾ ਵੈਸ਼ਨੋ ਦੇਵੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਮਗਰੋਂ ਵਾਪਸ ਸਹਾਰਨਪੁਰ ਪਰਤ ਰਹੇ ਸਨ।