ਕਪੂਰਥਲਾ 'ਚ ਨਾਬਾਲਿਗ ਲੜਕੀ ਨਾਲ ਬਲਾਤਕਾਰ, ਦੋਸ਼ੀ ਫ਼ਰਾਰ
ਦੁਆਬੇ 'ਚ 9 ਸਾਲਾ ਬੱਚੀ ਨਾਲ ਜਬਰ-ਜ਼ਿਨਾਹ, ਬੱਚੀ ਦਾ ਪਰਿਵਾਰ ਦੋਸ਼ੀ ਦੇ ਘਰ ਦਾ ਕਿਰਾਏਦਾਰ
ਕਪੂਰਥਲਾ - ਪੰਜਾਬ ਦੇ ਕਪੂਰਥਲਾ ਵਿੱਚ 9 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੱਸਿਆ ਕਿ ਲੜਕੀ ਦਾ ਪਰਿਵਾਰ ਮੁਲਜ਼ਮ ਦੇ ਘਰ ਕਿਰਾਏ ’ਤੇ ਰਹਿੰਦਾ ਹੈ। ਮੁਲਜ਼ਮ ਨੇ 30 ਅਕਤੂਬਰ ਨੂੰ ਲੜਕੀ ਨਾਲ ਕਥਿਤ ਤੌਰ ’ਤੇ ਬਲਾਤਕਾਰ ਕੀਤਾ। ਪੁਲਿਸ ਨੇ ਦੱਸਿਆ ਕਿ ਘਟਨਾ ਸਮੇਂ ਲੜਕੀ ਦੇ ਮਾਤਾ-ਪਿਤਾ ਘਰ ਨਹੀਂ ਸਨ। ਉਨ੍ਹਾਂ ਦੱਸਿਆ ਕਿ ਜਦੋਂ ਮਾਤਾ-ਪਿਤਾ ਘਰ ਵਾਪਸ ਆਏ ਤਾਂ ਲੜਕੀ ਨੇ ਉਨ੍ਹਾਂ ਨੂੰ ਸਾਰੀ ਆਪ-ਬੀਤੀ ਸੁਣਾਈ।
ਇਸ ਤੋਂ ਬਾਅਦ ਸੋਮਵਾਰ ਨੂੰ ਲੜਕੀ ਦੀ ਮਾਂ ਨੇ ਸ਼ਿਕਾਇਤ ਦਰਜ ਕਰਵਾਈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਫ਼ਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਲੜਕੀ ਦਾ ਪਰਿਵਾਰ ਪਿਛਲੇ ਚਾਰ ਸਾਲਾਂ ਤੋਂ ਉਸ ਮਕਾਨ ਵਿੱਚ ਕਿਰਾਏ ’ਤੇ ਰਹਿ ਰਿਹਾ ਹੈ। ਦੱਸਿਆ ਗਿਆ ਹੈ ਕਿ ਮੁਲਜ਼ਮ ਖ਼ਿਲਾਫ਼ ਭਾਰਤੀ ਦੰਡਾਵਲੀ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ