Punjab News: ਦੀਵਾਲੀ ਦੀ ਰਾਤ ਘਰ 'ਚ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ

ਏਜੰਸੀ

ਖ਼ਬਰਾਂ, ਪੰਜਾਬ

Punjab News: ਦੱਸਿਆ ਜਾ ਰਿਹਾ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਮਰੇ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ

A terrible fire broke out in the house on the night of Diwali, all the belongings were burnt to ashes

 

Punjab News: ਦੀਵਾਲੀ ਦੀ ਰਾਤ ਅੰਮ੍ਰਿਤਸਰ ਦੇ ਸ਼ਿਵਾਲਾ ਇਲਾਕੇ ਵਿੱਚ ਸ਼ਿਵਾਲਾ ਮੰਦਰ ਨੇੜੇ ਇਕ ਘਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਲਾਕਾ ਵਾਸੀਆਂ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ 'ਤੇ ਪੁੱਜੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। 

ਦੱਸਿਆ ਜਾ ਰਿਹਾ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਮਰੇ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਿਤ ਪਰਿਵਾਰ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਹੇਠਾਂ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਦੇ ਘਰ ਦੀ ਛੱਤ ਤੇ ਬਣੇ ਕਮਰੇ ਵਿੱਚ ਅਚਾਨਕ ਅੱਗ ਲੱਗ ਗਈ। ਜਦੋਂ ਉਨ੍ਹਾਂ ਨੂੰ ਅੱਗ ਲੱਗਣ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। 

ਉਹਨਾਂ ਕਿਹਾ ਕਿ ਅਸੀਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਤਿਉਹਾਰਾਂ ਦੇ ਦਿਨ ਹਨ ਅਤੇ ਪਟਾਕਿਆਂ ਦੇ ਕਾਰਨ ਵੀ ਕਈ ਜਗ੍ਹਾ ਤੇ ਅੱਗ ਲੱਗਣ ਦਾ ਡਰ ਹੁੰਦਾ ਹੈ ਇਸ ਕਰਕੇ ਜਿੱਥੇ ਵੀ ਬਿਜਲੀ ਦੀਆਂ ਤਾਰਾਂ ਨੀਵੀਆਂ ਹਨ ਉਨ੍ਹਾਂ ਨੂੰ ਉੱਚੀਆਂ ਕੀਤੀਆਂ ਜਾਣ ਤਾਂ ਜੋ ਕਿਸੇ ਨੂੰ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।