Punjab News: ਬੀਐਸਐਫ ਨੇ ਅੰਮ੍ਰਿਤਸਰ ਵਿਚ ਦੋ ਡਰੋਨ ਅਤੇ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News: ਬਰਾਮਦ ਹੈਰੋਇਨ ਦਾ ਵਜ਼ਨ ਅੱਧਾ ਕਿੱਲੋ ਤੋਂ ਵੱਧ

BSF recovered two drones and heroin worth crores in Amritsar

BSF recovered two drones and heroin worth crores in Amritsar: ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਦੋ ਵੱਖ-ਵੱਖ ਥਾਵਾਂ ਤੋਂ ਦੋ ਡਰੋਨ ਅਤੇ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਦੇ ਬੁਲਾਰੇ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਬੀਐਸਐਫ ਇੰਟੈਲੀਜੈਂਸ ਵਿੰਗ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ 31 ਅਕਤੂਬਰ ਨੂੰ ਉਨ੍ਹਾਂ ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਧਨੋਈ ਖੁਰਦ ਦੇ ਨਾਲ ਲੱਗਦੇ ਇੱਕ ਖੇਤ ਵਿੱਚੋਂ ਇੱਕ ਡਰੋਨ ਅਤੇ ਨਾਲ ਲੱਗਦੇ ਇਕ ਖੇਤ ਵਿੱਚੋਂ 540 ਗ੍ਰਾਮ ਸ਼ੱਕੀ ਪਦਾਰਥ ਬਰਾਮਦ ਕੀਤਾ। 

ਬੀਐਸਐਫ ਦੇ ਖੁਫ਼ੀਆ ਵਿੰਗ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚ ਡਰੋਨਾਂ ਦੀ ਮੌਜੂਦਗੀ ਬਾਰੇ ਮਿਲੀ ਸੂਚਨਾ ਦੇ ਆਧਾਰ ’ਤੇ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਸ਼ੱਕੀ ਇਲਾਕੇ ਵਿਚ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ।

ਤਲਾਸ਼ੀ ਮੁਹਿੰਮ ਦੌਰਾਨ, ਸ਼ਾਮ 7:00 ਵਜੇ, ਫੌਜੀਆਂ ਨੇ ਅੰਮ੍ਰਿਤਸਰ ਜ਼ਿਲੇ ਦੇ ਪਿੰਡ ਭੈਰੋਪਾਲ ਦੇ ਨਾਲ ਲੱਗਦੇ ਇਕ ਖੇਤ ਵਿਚੋਂ ਇਕ ਡਰੋਨ ਨੂੰ ਸਫਲਤਾਪੂਰਵਕ ਬਰਾਮਦ ਕੀਤਾ। ਬਰਾਮਦ ਕੀਤੇ ਗਏ ਦੋਵੇਂ ਡਰੋਨਾਂ ਦੀ ਪਛਾਣ ਚੀਨ ਦੇ ਬਣੇ DJI Mavic 3 ਕਲਾਸਿਕ ਵਜੋਂ ਹੋਈ ਹੈ।