ਮੁਅੱਤਲ DIG ਦਾ CBI ਨੂੰ ਮਿਲਿਆ 5 ਦਿਨਾਂ ਦਾ ਰਿਮਾਂਡ
ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਰਿਮਾਂਡ 'ਤੇ ਭੇਜਿਆ
CBI gets 5-day remand of suspended DIG
ਚੰਡੀਗੜ੍ਹ: ਚੰਡੀਗੜ੍ਹ ਸੀ.ਬੀ.ਆਈ. ਅਦਾਲਤ ਨੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਦਾ 5 ਦਿਨਾਂ ਦਾ ਰਿਮਾਂਡ ਦਿੱਤਾ ਹੈ। ਅਦਾਲਤ ਨੇ ਭੁੱਲਰ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ਲਈ ਸੀ.ਬੀ.ਆਈ. ਨੂੰ ਸੌਂਪ ਦਿੱਤਾ ਹੈ। ਹਾਲਾਂਕਿ ਸ਼ੁੱਕਰਵਾਰ ਨੂੰ ਹੀ ਭੁੱਲਰ ਦੀ ਨਿਆਂਇਕ ਹਿਰਾਸਤ ਨੂੰ ਚੰਡੀਗੜ੍ਹ ਅਦਾਲਤ ਵਲੋਂ ਵਧਾ ਦਿੱਤਾ ਗਿਆ ਸੀ। ਬੀਤੇ ਦਿਨ ਪੰਜਾਬ ਵਿਜੀਲੈਂਸ ਬਿਊਰੋ ਨੇ ਭੁੱਲਰ ਖ਼ਿਲਾਫ਼ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਮੁਹਾਲੀ ਅਦਾਲਤ ਵਲੋਂ ਸਵਾਲ ਜਵਾਬ ਕਰਨ ਦੀ ਮਨਜ਼ੂਰੀ ਲਈ ਹੈ ਅਤੇ ਸ਼ਨਿਚਰਵਾਰ ਨੂੰ ਉਹਨਾਂ ਨੇ ਪ੍ਰੋਡਕਸ਼ਨ ਵਾਰੰਟ ਲਈ ਵੀ ਅਰਜ਼ੀ ਦਾਇਰ ਕਰ ਦਿੱਤੀ, ਜਿਸ ’ਤੇ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ।